ਸ਼੍ਰੀਨਗਰ— ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ (ਨੈਕਾ) ਦੇ ਪ੍ਰਧਾਨ ਫਾਰੂਕ ਅਬਦੁੱਲਾ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦੀ ਪਤਨੀ ਕੋਲ ਕਿੰਨੀ ਜਾਇਦਾਦ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਸ਼੍ਰੀਨਗਰ ਲੋਕਸਭਾ ਚੋਣਾਂ ਲਈ ਭਰੇ ਆਪਣੇ ਨਾਮਜ਼ਦਗੀ ਪੱਤਰ 'ਚ ਦਿੱਤੇ ਬਿਓਰੇ 'ਚ ਕੀਤਾ ਹੈ।
ਨੈਕਾ ਪ੍ਰਧਾਨ ਅਨੁਸਾਰ ਉਨ੍ਹਾਂ ਦੀ ਪਤਨੀ ਕਈ ਸਾਲਾਂ ਤੋਂ ਲੰਡਨ 'ਚ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦੀ ਪਤਨੀ ਕੋਲ ਕਿੰਨੀ ਜਾਇਦਾਦ ਹੈ। ਹਾਲਾਂਕਿ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ ਕਿ ਜੰਮੂ-ਕਸ਼ਮੀਰ 'ਚ ਉਨ੍ਹਾਂ ਦੀ ਪਤਨੀ ਦੀ ਕੋਈ ਪ੍ਰਾਪਰਟੀ ਨਹੀਂ ਹੈ। ਉਥੇ ਹੀ ਫਾਰੂਕ ਦੇ ਕੋਲ ਕਰੋੜਾਂ ਦੀ ਜਾਇਦਾਦ ਹੈ। 3 ਸਾਲਾਂ 'ਚ ਉਨ੍ਹਾਂ ਦੀ ਜਾਇਦਾਦ 'ਚ ਡੇਢ ਕਰੋੜ ਦਾ ਵਾਧਾ ਹੋਇਆ ਹੈ। 2014 'ਚ ਉਨ੍ਹਾਂ ਦੀ ਸਾਲਾਨਾ ਆਮਦਨ 10,67,304 ਰੁਪਏ ਸੀ, ਜੋ 2017 'ਚ ਵਧ ਕੇ 21,20,931 ਰੁਪਏ ਹੋ ਗਈ ਹੈ।
ਮੋਦੀ ਨੇ ਦਿੱਤੀ ਰਾਵਤ ਨੂੰ ਸਲਾਹ
NEXT STORY