ਦੇਹਰਾਦੂਨ— ਉਤਰਾਖੰਡ 'ਚ ਸੋਮਵਾਰ ਦੁਪਹਿਰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਦੇ ਝਟਕੇ ਮੂਲ ਤੌਰ 'ਤੇ ਉੱਤਰ ਕਾਸ਼ੀ 'ਚ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ। ਕਈ ਲੋਕ ਆਪਣੇ ਘਰਾਂ 'ਚੋਂ ਬਾਹਰ ਸੁਰੱਖਿਅਤ ਥਾਂ ਵੱਲ ਦੌੜੇ। ਅਧਿਕਾਰੀਆਂ ਨੇ ਕਿਹਾ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ ਤਿੰਨ ਦਰਜ ਕੀਤੀ ਗਈ। ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਚ ਸੀ।
ਹਰਿਆਣਾ : ਗੁਰਦੁਆਰੇ ਦੀ ਛੱਤ ਡਿੱਗੀ, 1 ਦੀ ਮੌਤ ਕਈਆਂ ਦਾ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
NEXT STORY