ਸ਼੍ਰੀਨਗਰ— ਅੱਤਵਾਦੀਆਂ ਨੇ ਇਕ ਵਾਰ ਫਿਰ ਫੌਜ ਦੇ ਕੈਂਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਤਵਾਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਅੱਤਵਾਦੀਆਂ ਨੇ ਕੁਲਗਾਮ ਦੇ ਨਿਹਾਮਾ ਸਥਿਤ 34 ਰਾਸ਼ਟਰੀ ਰਾਈਫਲਜ਼ ਦੇ ਕੈਂਪ 'ਤੇ ਸ਼ੁੱਕਰਵਾਰ ਨੂੰ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਅਜੇ ਤੱਕ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਫੌਜ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਕਸ਼ਮੀਰ ਦੇ ਵੱਖ-ਵੱਖ ਸੈਕਟਰ 'ਚ ਹਮਲੇ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਕੁਲਗਾਮ ਦੇ ਨਿਹਾਮਾ 'ਚ 34 ਰਾਸ਼ਟਰੀ ਰਾਈਫਲਜ਼ ਦੇ ਕੈਂਪ ਨੂੰ ਆਪਣਾ ਨਿਸ਼ਾਨਾ ਬਣਾਇਆ। ਅੱਤਵਾਦੀ ਕੈਂਪ 'ਤੇ ਗ੍ਰੇੇਨੇਡ ਸੁੱਟ ਕੇ ਭੱਜ ਗਏ, ਹਾਲਾਂਕਿ ਇਸ ਮਾਮਲੇ 'ਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਨਹੀਂਂ ਹੈ। ਅੱਤਵਾਦੀ ਹਮਲਾ ਕਰਨ ਤੋਂ ਬਾਅਦ ਨਹੀਂ ਲੁੱਕੇ ਹਨ। ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ 'ਚ ਤਾਇਨਾਤ ਜਵਾਨਾਂ ਦੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਰਚ ਅਪਰੇਸ਼ਨ ਤੇਜ ਕਰ ਦਿੱਤਾ ਹੈ।
ਔਰਤ ਨੇ ਪੀਤੀ ਆਲਆਊਟ ਵਾਲੀ ਦਵਾਈ, ਹਾਲਤ ਗੰਭੀਰ
NEXT STORY