ਨਵੀਂ ਦਿੱਲੀ,(ਭਾਸ਼ਾ)— ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ 'ਤੇ ਸਵਾਲ ਉਠਾ ਕੇ ਉਨ੍ਹਾਂ ਦੇ ਅਕਸ ਨੂੰ ਕਥਿਤ ਤੌਰ 'ਤੇ ਧੁੰਦਲਾ ਕਰਨ ਦੇ ਇਕ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਬੁੱਧਵਾਰ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਸਿਰਫ ਪੀੜਤ ਵਿਅਕਤੀ ਹੀ ਮਾਣਹਾਨੀ ਦੀ ਪਟੀਸ਼ਨ ਦਾਇਰ ਕਰ ਸਕਦਾ ਹੈ।
ਯੋਗੇਸ਼ ਭਾਰਦਵਾਜ, ਰਛਪਾਲ ਸਿੰਘ ਅਤੇ ਇਜ਼ਹਾਰੁਲ ਹੱਕ ਨੇ ਆਪਣੀ ਪਟੀਸ਼ਨ ਵਿਚ ਅਦਾਲਤ ਨੂੰ ਦਿੱਲੀ ਪੁਲਸ ਨੂੰ ਪ੍ਰਧਾਨ ਮੰਤਰੀ ਦੇ ਅਕਸ ਨੂੰ ਕਥਿਤ ਤੌਰ 'ਤੇ ਨੁਕਸਾਨ ਪਹੁੰਚਾਉਣ ਲਈ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ 'ਆਪ' ਦੇ ਕੁਝ ਹੋਰਨਾਂ ਆਗੂਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਸੀ। ਐਡੀਸ਼ਨਲ ਮੁਖ ਮੈਟਰੋਪਾਲਿਟਨ ਮੈਜਿਸਟਰੇਟ ਸਮਰ ਵਿਸ਼ਾਲ ਨੇ ਸ਼ਿਕਾਇਤ ਰੱਦ ਕਰਦਿਆਂ ਕਿਹਾ ਕਿ ਸਿਰਫ ਪੀੜਤ ਵਿਅਕਤੀ ਜਿਸ ਦਾ ਅਕਸ ਧੁੰਦਲਾ ਹੋਇਆ ਹੋਵੇ, ਹੀ ਮਾਣਹਾਨੀ ਦਾ ਮਾਮਲਾ ਦਾਇਰ ਕਰ ਸਕਦਾ ਹੈ।
ਪੰਜਾਬ ਸਮੇਤ ਇਨ੍ਹਾਂ ਸ਼ਹਿਰਾਂ 'ਚ ਜ਼ਹਿਰੀਲੀ ਹਵਾ 'ਚ ਸਾਹ ਲੈ ਰਹੇ ਨੇ ਲੋਕ
NEXT STORY