ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਬਾਬਾ ਸਾਹਿਬ ਡਾ. ਭੀਮਰਾਵ ਅੰਬੇਡਕਰ ਨੂੰ ਉਨ੍ਹਾਂ ਦੀ 127ਵੀਂ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਦਾ ਮੁੱਖ ਸਮੋਰਾਹ ਸੰਸਦ ਭਵਨ ਕੈਂਪਸ 'ਚ ਆਯੋਜਿਤ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਮੂਰਤੀ 'ਤੇ ਸ਼੍ਰੀ ਕੋਵਿੰਦ, ਸ਼੍ਰੀ ਨਾਇਡੂ ਅਤੇ ਸ਼੍ਰੀ ਮੋਦੀ ਨੇ ਫੁੱਲ ਭੇਟ ਕੀਤੇ। ਇਸ ਮੌਕੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰੀ ਥਾਵਰਚੰਦ ਗਹਿਲੋਤ ਮੌਜੂਦ ਸਨ।
ਇਸ ਤੋਂ ਪਹਿਲਾਂ ਡਾ. ਅੰਬੇਡਕਰ ਨੂੰ ਸੰਸਦ ਭਵਨ ਦੇ ਕੇਂਦਰੀ ਕਮਰੇ 'ਚ ਵੀ ਉਨ੍ਹਾਂ ਦੇ ਤੈਲਚਿੱਤਰ 'ਤੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਇਕ ਪ੍ਰਾਰਥਨਾ ਸਭਾ ਦਾ ਵੀ ਆਯੋਜਨ ਕੀਤਾ ਗਿਆ। ਬਾਬਾ ਸਾਹਿਬ ਦੀ ਜਯੰਤੀ ਮੌਕੇ ਦੇਸ਼ ਭਰ 'ਚ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ।
ਜਿਨ੍ਹਾਂ ਬੇਟੀਆਂ ਨਾਲ ਜ਼ੁਰਮ ਹੋਇਆ, ਨਿਆਂ ਜ਼ਰੂਰ ਮਿਲੇਗਾ- ਮੋਦੀ
NEXT STORY