ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਦੇ ਉਤਰਕਾਸ਼ੀ 'ਚ ਇਕ ਬੱਸ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪ੍ਰਤੀ ਡੂੰਘਾ ਸੋਗ ਜ਼ਾਹਰ ਕਰਦੇ ਹੋਏ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ ਹੈ। ਸ਼੍ਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਤਰਾਖੰਡ ਦੇ ਉਤਰਕਾਸ਼ੀ 'ਚ ਮੰਗਲਵਾਰ ਨੂੰ ਗੰਗੋਤਰੀ ਧਾਮ ਤੋਂ ਦਰਸ਼ਨ ਕਰ ਕੇ ਆ ਰਹੀ ਮੱਧ ਪ੍ਰਦੇਸ਼ ਦੇ ਇੰਦੌਰ ਦੇ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗ ਗਈ, ਜਿਸ ਨਾਲ 21 ਯਾਤਰੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।
ਸ਼੍ਰੀ ਮੋਦੀ ਨੇ ਹਾਦਸੇ 'ਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਗੰਭੀਰ ਰੂਪ ਨਾਲ ਜ਼ਖਮੀ ਨੂੰ 50 ਹਜ਼ਾਰ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ,''ਉਤਰਕਾਸ਼ੀ ਦੀ ਇਸ ਘਟਨਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨਾਲ ਸਾਡੀ ਪੂਰੀ ਹਮਦਰਦੀ ਹੈ। ਮੇਰੀ ਈਸ਼ਵਰ ਨੂੰ ਪ੍ਰਾਰਥਨਾ ਹੈ ਕਿ ਹਾਦਸੇ 'ਚ ਜ਼ਖਣੀ ਵਿਅਕਤੀ ਜਲਦ ਸਿਹਤਮੰਦ ਹੋਵੇ।''
ਛੇੜਛਾੜ ਤੋਂ ਪਰੇਸ਼ਾਨ ਹੋ ਕੇ ਸਕੂਲ ਛੱਡਿਆ ਤਾਂ ਘਰ 'ਚ ਦਾਖ਼ਲ ਹੋ ਕੇ ਕੀਤਾ ਬਲਾਤਕਾਰ
NEXT STORY