ਜੀਂਦ— ਇਸ ਜ਼ਿਲੇ ਦੇ ਪਿੰਡ ਲਿਜਵਾਨਾ ਕਲਾਂ 'ਚ ਦੇਰ ਰਾਤ ਬਾਈਕ ਸਵਾਰ 3 ਨੌਜਵਾਨਾਂ ਨੇ ਪਿੰਡ ਦੇ ਹੀ ਇਕ ਨੌਜਵਾਨ ਨੂੰ ਗੰਡਾਸੇ ਨਾਲ ਕੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸਾਰੇ ਕੋਲ ਦੇ ਪਿੰਡ ਢਿਗਾਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਵਿਆਹ ਦੇ ਇਕ ਦਿਨ ਪਹਿਲਾਂ ਸ਼ਰਾਬ ਦੇ ਨਸ਼ੇ 'ਚ ਇਨ੍ਹਾਂ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ ਅਤੇ ਮ੍ਰਿਤਕ ਅਭਿਮਨਿਊ ਨਾਮੀ ਨੌਜਵਾਨ ਨੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਸੀ। ਇਸੇ ਰੰਜਿਸ਼ ਕਾਰਨ ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਅਭਿਮਨਿਊ ਦਾ ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਕਿ ਉਸ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਵਿਗਾੜ ਦਿੱਤਾ ਗਿਆ। ਕਤਲ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਅਭਿਮਨਿਊ ਨੂੰ ਗੰਡਾਸੇ ਨਾਲ ਉਦੋਂ ਤੱਕ ਕੱਟਿਆ ਗਿਆ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।
ਅਭਿਮਨਿਊ ਦਾ 2 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਘਰ 'ਚ ਖੁਸ਼ੀ ਦਾ ਮਾਹੌਲ ਸੀ। ਅਭਿਮਨਿਊ ਕਲਾਂ 'ਚ ਜੈ ਸਨਜ਼ ਫਿਲਿੰਗ ਸਟੇਸ਼ਨ 'ਤੇ ਕੰਮ ਕਰਦਾ ਸੀ। ਉਹ ਆਪਣੇ ਸਾਥੀ ਸੇਲਜ਼ਮੈਨ ਸੋਨੂੰ ਨਾਲ ਕਮਰੇ 'ਚ ਲੇਟਿਆ ਹੋਇਆ ਸੀ ਕਿ ਕਰੀਬ 9.30 ਵਜੇ ਉੱਥੇ ਉਸ ਦੇ ਗੁਆਂਢ 'ਚ ਰਹਿਣ ਵਾਲੇ 3 ਨੌਜਵਾਨ ਨਵੀਨ, ਵਿਕਾਸ ਅਤੇ ਬਲਦੀਪ ਉਰਫ ਅੰਕਿਤ ਬਾਈਕ 'ਤੇ ਸਵਾਰ ਹੋ ਕੇ ਆਏ। ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਅਭਿਮਨਿਊ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਖਰਾਬ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇ ਕੇ ਦੋਸ਼ੀ ਫਰਾਰ ਹੋ ਗਏ। ਅਭਿਮਨਿਊ ਦਾ ਬੇਰਹਿਮੀ ਨਾਲ ਕਤਲ ਤੋਂ ਗੁੱਸਾਏ ਪਰਿਵਾਰ ਵਾਲਿਆਂ ਨੇ ਲਾਸ਼ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਵੇਗੀ, ਉਦੋਂ ਤੱਕ ਲਾਸ਼ ਨਹੀਂ ਚੁੱਕਣਗੇ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦਾ 2 ਦਿਨ ਪਹਿਲਾਂ ਵਿਆਹ ਹੋਇਆ ਸੀ। ਦੂਜੇ ਪਾਸੇ ਪੁਲਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ 3 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਗ੍ਰਿਫਤਾਰੀ ਲਈ ਕਈ ਟੀਮਾਂ ਗਠਿਤ ਕਰ ਦਿੱਤੀਆਂ ਹਨ।
ਈ.ਵੀ.ਐੱਮ. ਨਾਲ ਛੇੜਛਾੜ ਸਬੰਧੀ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਕੋਲੋਂ ਮੰਗਿਆ ਜਵਾਬ
NEXT STORY