ਨਵੀਂ ਦਿੱਲੀ— ਐੱਮ. ਵੈਂਕਈਆ ਨਾਇਡੂ ਨੂੰ ਰਾਜਗ ਦੇ ਉੱਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ, ਬਿਹਾਰ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਮੁੱਖ ਮੰਤਰੀਆਂ ਸਮੇਤ ਸੀਨੀਅਰ ਨੇਤਾਵਾਂ ਨਾਲ ਫੋਨ 'ਤੇ ਗੱਲ ਕਰ ਕੇ ਉਨ੍ਹਾਂ ਦਾ ਸਮਰਥਨ ਮੰਗਿਆ। ਸੂਤਰਾਂ ਅਨੁਸਾਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਤਾਮਿਲਨਾਡੂ ਦੀ ਮੁੱਖ ਮੰਤਰੀ ਈ.ਕੇ. ਪਲਾਨੀਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ.ਚੰਦਰਬਾਬੂ ਨਾਇਡੂ, ਤੇਲੰਗਾਨਾ ਦੇ ਮੁੱਖ ਮੰਤਰੀ ਦੇ ਚੰਦਰਸ਼ੇਖਰ ਰਾਵ, ਰਾਕਾਂਪਾ ਨੇਤਾ ਸ਼ਰਦ ਪਵਾਰ ਅਤੇ ਜਨਤਾ ਦਲ (ਯੂ) ਨੇਤਾ ਸ਼ਰਦ ਯਾਦਵ ਤੋਂ ਸਮਰਥਨ ਮੰਗਿਆ।
ਰਾਜਗ ਤੋਂ ਬਾਹਰ ਦੇ ਕਈ ਦਲਾਂ ਨੇ ਗਠਜੋੜ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਆਪਣਾ ਸਮਰਥਨ ਜ਼ਾਹਰ ਕੀਤਾ ਹੈ। ਸੂਤਰ ਅਨੁਸਾਰ ਪ੍ਰਧਾਨ ਮੰਤਰੀ ਨੇ ਆਸ ਜ਼ਾਹਰ ਕੀਤੀ ਹੈ ਕਿ ਨਾਇਡੂ ਦੇ ਅਨੁਭਵ ਨੂੰ ਦੇਖਦੇ ਹੋਏ ਉਹ ਕਈ ਸਿਆਸੀ ਦਲਾਂ ਨੂੰ ਮਨਜ਼ੂਰੀ ਦੇਣਗੇ। ਆਉਣ ਵਾਲੀ 5 ਅਗਸਤ ਨੂੰ ਹੋਣ ਵਾਲੀਆਂ ਉਪ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਦਲਾਂ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਹਨ।
ਲੜਕੀ ਦੀ ਛਾਤੀ ਚੋਂ ਨਿਕਲਿਆ ਲੜਕੇ ਦਾ ਦਿਲ, ਉਲਝੀ ਡੈਥ ਮਿਸਟਰੀ
NEXT STORY