ਨਵੀਂ ਦਿੱਲੀ— ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦੀ ਸੁਰੱਖਿਆ 'ਚ ਵਾਧਾ ਕਰਦੇ ਹੋਏ ਉਨ੍ਹਾਂ ਨੂੰ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਵਿਰੋਧੀ ਦਲਾਂ ਵੱਲੋਂ ਵੀਰਵਾ ਨੂੰ ਮੀਰਾ ਕੁਮਾਰ ਦੀ ਉਮੀਦਵਾਰੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਵਧਾਉਂਦੇ ਹੋਏ ਉਨ੍ਹਾਂ ਨੂੰ ਜ਼ਿਆਦਾ ਸੁਰੱਖਿਆ ਪ੍ਰਾਪਤ ਲੋਕਾਂ ਦੀ ਸ਼੍ਰੇਣੀ 'ਚ ਸ਼ਾਮਲ ਕੀਤਾ ਹੈ।
ਸੂਤਰਾਂ ਅਨੁਸਾਰ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਹੁਣ ਕੁਮਾਰ ਨੂੰ 24 ਘੰਟੇ ਦਿੱਲੀ ਪੁਲਸ ਦੇ ਹਥਿਆਰਬੰਦ ਸੁਰੱਖਿਆ ਫੋਰਸ ਦੇ ਜਵਾਨਾਂ ਦਾ ਸੁਰੱਖਿਆ ਘੇਰਾ ਮਿਲੇਗਾ। ਯੂ.ਪੀ.ਏ. ਸਰਕਾਰ ਦੇ ਕਾਰਜਕਾਲ 'ਚ 5 ਸਾਲਾਂ ਤੱਕ ਲੋਕ ਸਭਾ ਸਪੀਕਰ ਰਹੀ ਮੀਰਾ ਕੁਮਾਰ ਨੂੰ ਫਿਲਹਾਲ ਐਕਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਇਸ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਵਿਅਕਤੀ ਨੂੰ ਸੈਮੀ-ਆਟੋਮੈਟਿਕ ਰਾਈਫਲ ਨਾਲ ਲੈੱਸ ਇਕ ਸੁਰੱਖਿਆ ਕਰਮਚਾਰੀ ਦੀ ਹਰ ਸਮੇਂ ਸੁਰੱਖਿਆ ਮਿਲਦੀ ਹੈ। ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਮੀਰਾ ਕੁਮਾਰ ਨੂੰ ਹੁਣ ਕਮਾਂਡੋ ਸਮੇਤ 36 ਸੁਰੱਖਿਆ ਕਰਮਚਾਰੀਆਂ ਦਾ ਸੁਰੱਖਿਆ ਘੇਰਾ ਮਿਲੇਗਾ। ਇਸ ਤੋਂ ਪਹਿਲਾਂ ਰਾਜਗ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਐਲਾਨ ਉਮੀਦਵਾਰ ਰਾਮਨਾਥ ਕੋਵਿੰਦ ਨੂੰ ਕੇਂਦਰ ਸਰਕਾਰ ਵੱਲੋਂ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾ ਚੁਕੀ ਹੈ। ਕੋਵਿੰਦ ਨੇ ਸ਼ੁੱਕਰਵਾਰ ਨੂੰ ਇਸ ਅਹੁਦੇ ਲਈ ਨਾਮਜ਼ਦ ਪੱਤਰ ਦਾਖਲ ਕੀਤਾ।
ਪਿਤਾ ਨੇ ਕੱਟੇ ਮਾਸੂਮ ਬੇਟੀ ਦੇ ਕੰਨ, ਕਿਹਾ ਭੂਤ ਨੇ ਦਿੱਤਾ ਸੀ ਹੁਕਮ
NEXT STORY