ਉਪ ਚੋਣਾਂ ਨਤੀਜਿਆਂ 'ਤੇ ਪ੍ਰਧਾਨ ਮੰਤਰੀ ਨੇ ਕਿਹਾ, ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ

You Are HereNational
Thursday, April 13, 2017-5:30 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹੋਈਆਂ ਵਿਧਾਨ ਸਭਾ ਉਪ ਚੋਣਾਂ 'ਚ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ 'ਚ ਅਟੁੱਟ ਭਰੋਸਾ ਜ਼ਾਹਰ ਕਰਨ ਲਈ ਜਨਤਾ ਦਾ ਧੰਨਵਾਦ ਕੀਤਾ। ਮੋਦੀ ਨੇ ਟਵੀਟ ਕੀਤਾ,''ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਉਪ ਚੋਣਾਂ 'ਚ ਭਾਜਪਾ ਅਤੇ ਰਾਜਗ ਵੱਲੋਂ ਸ਼ਾਨਦਾਰ ਪ੍ਰਦਰਸ਼ਨ। ਵਰਕਰਾਂ ਨੂੰ ਵਧਾਈ।''
ਉਨ੍ਹਾਂ ਨੇ ਇਕ ਹੋਰ ਟਵੀਟ 'ਚ ਕਿਹਾ,''ਮੈਂ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ 'ਚ ਅਟੁੱਟ ਭਰੋਸਾ, ਲਗਾਤਾਰ ਸਮਰਥਨ ਅਤੇ ਸ਼ੁਭਕਾਮਨਾਵਾਂ ਲਈ ਜਨਤਾ ਨੂੰ ਧੰਨਵਾਦ ਕਰਦਾ ਹਾਂ।'' ਬੀਤੇ ਐਤਵਾਰ ਨੂੰ ਹੋਈਆਂ ਉਪ ਚੋਣਾਂ 'ਚ ਭਾਜਪਾ ਨੇ ਦਿੱਲੀ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਆਸਾਮ 'ਚ ਜਿੱਤ ਦਰਜ ਕੀਤੀ ਸੀ। ਉਪ ਚੋਣਾਂ 7 ਰਾਜਾਂ ਦੀਆਂ 9 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਸਨ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.