ਨੈਸ਼ਨਲ ਡੈਸਕ— ਤਾਮਿਲਨਾਡੂ ਦੇ ਤੂਤੀਕੋਰਿਨ 'ਚ ਵੇਦਾਂਤਾ ਕੰਪਨੀ ਦੀ ਸਟਰਲਾਈਟ ਕਾਪਰ ਯੂਨਿਟ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਵਿਰੋਧ ਪ੍ਰਦਰਸ਼ਨ ਅੱਜ ਅਚਾਨਕ ਹਿੰਸਕ ਹੋ ਗਿਆ। ਪ੍ਰਦਰਸ਼ਨਕਾਰੀਆਂ ਅਤੇ ਪੁਲਸ ਨਾਲ ਹੋਈ ਝੜਪ 'ਚ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਜਾਣਕਾਰੀ ਮੁਤਾਬਕ ਪੁਲਸ ਨੇ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਕਾਰਖਾਨੇ ਤੱਕ ਪਹੁੰਚਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੱਥਰਾਅ ਸ਼ੁਰੂ ਕਰ ਦਿੱਤੇ ਅਤੇ ਪੁਲਸ ਦੇ ਵਾਹਨਾਂ ਨੂੰ ਵੀ ਪਲਟ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਸ ਨੂੰ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਪਏ, ਜਿਸ 'ਚ 9 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਥਾਨਕ ਲੋਕ ਇਸ ਕਾਰਖਾਨੇ ਨੂੰ ਬੰਦ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ, ਜਿਸ ਨੂੰ ਦੇਖਦੇ ਹੋਏ ਇਸ ਇਲਾਕੇ 'ਚ ਧਾਰਾ 144 ਲਗਾ ਦਿੱਤੀ ਗਈ ਹੈ।
ਪ੍ਰਦਰਸ਼ਨਕਾਰੀਆਂ ਮੁਤਾਬਕ ਇਸ ਕਾਰਖਾਨੇ ਤੋਂ ਫੈਲਣ ਵਾਲੇ ਪ੍ਰਦੂਸ਼ਣ ਨਾਲ ਉਨ੍ਹਾਂ ਦੀ ਸਿਹਤ 'ਤੇ ਬੁਰਾ ਅਸਰ ਪੈਂਦਾ ਹੈ। ਇਸ ਕਾਰਨ ਉਹ ਇਸ ਦਾ ਵਿਰੋਧ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਜ਼ਾਰਾਂ ਦੀ ਗਿਣਤੀ 'ਚ ਲੋਕ ਪ੍ਰਦਰਸ਼ਨ ਲਈ ਇੱਥੇ ਇਕੱਠੇ ਹੋਏ ਸਨ। ਗੁੱਸੇ 'ਚ ਆਈ ਭੀੜ ਨੇ 50 ਤੋਂ ਜ਼ਿਆਦਾ ਵਾਹਨਾਂ ਨੂੰ ਵੀ ਅੱਗ ਲਗਾ ਦਿੱਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਸ ਤਾਇਨਾਤ ਕੀਤੀ ਗਈ ਸੀ ਪਰ ਹੌਲੀ-ਹੌਲੀ ਲੋਕ ਕਲੈਕਟਰ ਦੇ ਦਫਤਰ ਵੱਲ ਅੱਗੇ ਵੱਧਣ ਲੱਗੇ। ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਪਰ ਭੀੜ ਹਿੰਸਕ ਹੋ ਗਈ।
ਨਿਪਾਹ ਵਾਇਰਸ ਕਾਰਨ ਹੋਈ ਨਰਸ ਦੀ ਮੌਤ, ਮਰਨ ਤੋਂ ਪਹਿਲਾਂ ਲਿਖਿਆ ਪੱਤਰ ਹੋਇਆ ਵਾਇਰਲ
NEXT STORY