ਜੰਮੂ— ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ ਅੱਜ ਇਕ ਮੁਕਾਬਲੇ ਦੌਰਾਨ ਲਸ਼ਕਰ-ਏ-ਤਾਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਇਕ ਪੁਲਸ ਕਰਮਚਾਰੀ ਜ਼ਖਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਾਂਦੀਪੋਰਾ ਦੇ ਹਾਜਿਨ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੇ ਬਾਰੇ 'ਚ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫੋਰਸ ਨੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁੰਹਿਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਮੁੰਹਿਮ ਦੇ ਦੌਰਾਨ ਲੁੱਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫੋਰਸ 'ਤੇ ਗੋਲੀਬਾਰੀ ਕੀਤੀ, ਜਿਸ ਦੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ।
ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ ਪੁਲਸ ਦਾ ਇਕ ਸਿਪਾਹੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਾਰਿਆ ਗਿਆ ਅੱਤਵਾਦੀਆਂ ਲਸ਼ਕਰ-ਏ-ਤਾਇਬਾ ਨਾਲ ਸੰਬੰਧਿਤ ਸੀ। ਵੇਰਵੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਮਹਿਲਾ ਨੇ ਜਦੋਂ ਦਵਾਈ ਦੇ ਭੁਲੇਖੇ ਨਿਗਲਿਆ ਜ਼ਹਿਰ, ਮੌਤ ਹੋਣ ਤੋਂ ਪਹਿਲਾ ਦਿੱਤਾ ਬਿਆਨ
NEXT STORY