ਚੌਕਲੇਟ ਲੈਣ ਗਈ ਨਾਜ਼ੁਕ ਜਿਹੀ ਬੱਚੀ ਨਾਲ ਦੁਕਾਨਦਾਰ ਨੇ ਕੀਤਾ ਹੈਵਾਨੀਅਤ ਭਰਿਆ ਕੰਮ

You Are HereNational
Friday, April 21, 2017-3:14 PM

ਰੇਵਾੜੀ — ਰੇਵਾੜੀ 'ਚ ਇਕ ਵੱਡੀ ਉਮਰ ਦੇ ਵਿਅਕਤੀ ਵਲੋਂ 7 ਸਾਲ ਦੀ ਨਾਜ਼ੁਕ ਜਿਹੀ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਬੱਚੀ ਨੂੰ ਇਸ ਬਾਰੇ ਕਿਸੇ ਨੂੰ ਦੱਸਣ 'ਤੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ। ਪੂਰੀ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ, ਜਦੋਂ ਬੱਚੀ ਦੀ ਤਬੀਅਤ ਖਰਾਬ ਹੋਈ ਤਾਂ ਪਰਿਵਾਰ ਵਾਲਿਆਂ ਨੇ ਡਾਕਟਰ ਨੂੰ ਦਿਖਾਇਆ। ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ 17 ਅਪ੍ਰੈਲ ਨੂੰ ਚੌਥੀ ਜਮਾਤ 'ਚ ਪੜ੍ਹਣ ਵਾਲੀ ਲੜਕੀ ਦਾ ਮੈਡੀਕਲ ਕਰਵਾ ਕੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਲੜਕੀਆਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਅੱਗੇ ਲਿਆਉਣ ਲਈ ਭਾਵੇਂ ਸਰਕਾਰ ਅਤੇ ਸਮਾਜਿਕ ਸੰਗਠਨਾਂ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਪਰ ਮਾੜੀ ਬਿਰਤੀ ਵਾਲੇ ਲੋਕ ਬੇਟੀਆਂ ਦੇ ਰਸਤੇ ਦਾ ਰੌੜਾ ਬਣੇ ਹੋਏ ਹਨ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਇਸ ਤਰ੍ਹਾਂ ਦੇ ਲੋਕਾਂ ਨਾਲ ਸਖਤੀ ਵਰਤੀ ਜਾਏ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.