ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਾਅਦਾ ਕੀਤਾ ਕਿ 5 ਹੜ੍ਹ ਪ੍ਰਭਾਵਿਤ ਰਾਜਾਂ 'ਚ ਰਾਹਤ ਅਤੇ ਬਚਾਅ ਕੰਮਾਂ 'ਚ ਕੇਂਦਰ ਪੂਰਨ ਮਦਦ ਉਪਲੱਬਧ ਕਰਵਾਏਗਾ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖੇ ਹੋਏ ਹਨ ਅਤੇ ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ। ਮੋਦੀ ਨੇ ਇਕ ਟਵੀਟ 'ਚ ਕਿਹਾ,''ਕੇਂਦਰ ਰਾਹਤ ਅਤੇ ਬਚਾਅ ਮੁਹਿੰਮਾਂ 'ਚ ਪੂਰਨ ਮਦਦ ਦਾ ਭਰੋਸਾ ਦਿੰਦਾ ਹਾਂ। ਮੈਂ ਪ੍ਰਭਾਵਿਤ ਖੇਤਰਾਂ 'ਚ ਸਥਿਤੀ ਦੇ ਜਲਦ ਤੋਂ ਜਲਦ ਆਮ ਹੋਣ ਦੀ ਆਸ ਕਰਦਾ ਹਾਂ।'' ਉਨ੍ਹਾਂ ਨੇ ਕਿਹਾ,''ਗ੍ਰਹਿ ਮੰਤਰੀ ਰਾਜਨਾਥ ਸਿੰਘ ਜੀ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖੇ ਹੋਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਰਾਹਤ ਅਤੇ ਬਚਾਅ ਮੁਹਿੰਮਾਂ ਦਾ ਜਾਇਜ਼ਾ ਲਿਆ ਹੈ।''
ਪ੍ਰਧਾਨ ਮੰਤਰੀ ਨੇ ਕਿਹਾ,''ਮੈਂ ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।'' ਪੱਛਮੀ ਬੰਗਾਲ, ਬਿਹਾਰ ਅਤੇ ਗੁਆਂਢ 'ਚ ਉਤਰ ਪ੍ਰਦੇਸ਼ ਦੇ ਜ਼ਿਲਿਆਂ 'ਚ ਗੰਗਾ ਐਤਵਾਰ ਨੂੰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਈ। ਉੱਤਰ ਪ੍ਰਦੇਸ਼ 'ਚ ਯਮੁਨਾ ਨਦੀ 'ਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ। ਭਾਰੀ ਬਾਰਸ਼ ਕਾਰਨ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ, ਜਿੱਥੇ ਹੁਣ ਤੱਕ 6 ਲੋਕਾਂ ਦੀ ਜਾਨ ਜਾ ਚੁਕੀ ਹੈ।
ਮੋਦੀ ਨੇ ਕੀਤਾ ਸਟੋਰ ਪੈਲੇਸ ਦਾ ਉਦਘਾਟਨ, ਕਿਹਾ, 'ਭਾਰਤੀ ਹਮੇਸ਼ਾ ਅਫਗਾਨਿਸਤਾਨ ਦੇ ਨਾਲ ਖੜ੍ਹੇ ਰਹਿਣਗੇ'
NEXT STORY