ਹੈਦਰਾਬਾਦ— ਹੈਦਰਾਬਾਦ ਯੂਨੀਵਰਸਿਟੀ ਕੰਪਲੈਕਸ 'ਚ ਇਕ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਰੇਪ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਕੰਪਲੈਕਸ 'ਚ ਸ਼ੁੱਕਰਵਾਰ ਦੀ ਰਾਤ ਵਿਦਿਆਰਥਣ ਨਾਲ ਹੋਈ ਇਸ ਵਾਰਦਾਤ ਤੋਂ ਬਾਅਦ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ। ਪੁਲਸ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਬਿਠਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਕੰਪਲੈਕਸ 'ਚ ਚਾਰ ਅਣਪਛਾਤੇ ਲੋਕਾਂ ਨੇ 21 ਸਾਲਾ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਰੇਪ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੀੜਤਾ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਉੱਥੇ ਹੀ ਬਚਾਅ ਕਰ ਰਿਹਾ ਸਾਥੀ ਵੀ ਜ਼ਖਮੀ ਹੋ ਗਿਆ।
ਸਹਾਇਕ ਪੁਲਸ ਕਮਿਸ਼ਨਰ ਸ਼ਾਮ ਪ੍ਰਸਾਦ ਰਾਵ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਇਹ ਵਾਰਦਾਤ ਇਕ ਸੁੰਨਸਾਨ ਜਗ੍ਹਾ 'ਤੇ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਤੋਂ ਬਚ ਨਿਕਲਣ ਤੋਂ ਬਾਅਦ ਵਿਦਿਆਰਥਣ ਅਤੇ ਉਸ ਦੇ ਸਾਥੀ ਨੇ ਯੂਨੀਵਰਸਿਟੀ 'ਚ ਆਪਣੇ ਹੋਰ ਸਾਥੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਯੂਨੀਵਰਸਿਟੀ ਦੇ ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਵੀ ਜਾਰੀ ਹੈ।
ਨਕਲੀ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼, ਕਰੋੜਾਂ ਰੁਪਏ ਕਮਾ ਚੁਕਿਆ ਹੈ ਮਾਲਕ
NEXT STORY