ਜਲੰਧਰ-ਨੂਰਮਹਿਲ ਸਥਿਤ ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਮਹਾਰਾਜ ਦੀ ਮੌਤ ਜਾਂ ਸਮਾਧੀ ਦੇ ਰਹੱਸ ਨੂੰ ਪੂਰਾ ਇਕ ਸਾਲ ਹੋ ਚੁੱਕਾ ਹੈ ਪਰ ਅਜੇ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਸਕਿਆ ਹੈ। ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਬਾਰੇ ਜਲੰਧਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਉਨ੍ਹਾਂ ਦੇ ਡਰਾਈਵਰ ਪੂਰਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਪ੍ਰਾਪਰਟੀ ਦੀ ਵੰਡ ਕਾਰਨ ਆਸ਼ੂਤੋਸ਼ ਮਹਾਰਾਜ ਦਾ ਸੰਸਕਾਰ ਨਹੀਂ ਹੋ ਰਿਹਾ ਹੈ।
ਡੇਰੇ ਦੇ ਖਿਲਾਫ ਅਦਾਲਤ ਜਾਣ ਵਾਲੇ ਪੂਰਨ ਸਿੰਘ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਡੇਰੇ ਦੀ ਸੁਰੱਖਿਆ 'ਤੇ ਕਰੋੜਾਂ ਰੁਪਏ ਖਰਚ ਕਰਕੇ ਆਮ ਜਨਤਾ 'ਤੇ ਭਾਰ ਪਾ ਰਹੀ ਹੈ। ਉਧਰ ਦੂਜੇ ਪਾਸੇ ਡੇਰੇ 'ਚ 8 ਫਰਵਰੀ ਨੂੰ ਵੱਡਾ ਭੰਡਾਰਾ ਕੀਤਾ ਜਾ ਰਿਹਾ ਹੈ, ਜਿਸ 'ਚ ਭਾਰੀ ਗਿਣਤੀ 'ਚ ਸੰਗਤਾਂ ਦੇ ਆਉਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਅਜੇ ਵੀ ਆਸ਼ੂਤੋਸ਼ ਮਹਾਰਾਜ ਦੇ ਸ਼ਰਧਾਲੂ ਉਨ੍ਹਾਂ ਦੇ ਵਾਪਸ ਆਉਣ ਦੀ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਸ਼ੂਤੋਸ਼ ਮਹਾਰਾਜ ਇਕ ਦਿਨ ਜ਼ਰੂਰ ਵਾਪਸ ਆਉਣਗੇ।
ਚਾਈਂ-ਚਾਈਂ ਕਰਾਈ ਲਵ ਮੈਰਿਜ ਦਾ ਹੋਇਆ ਖੌਫਨਾਕ ਅੰਤ
NEXT STORY