ਚੰਡੀਗੜ੍ਹ—(ਵਿਵੇਕ)— ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਸੰਸਥਾਪਕ ਆਸ਼ੂਤੋਸ਼ ਮਹਾਰਾਜ ਦੀ ਦੇਹ ਦਾ ਅੰਤਿਮ ਸੰਸਕਾਰ ਦਾ ਫੈਸਲਾ ਸੋਮਵਾਰ ਨੂੰ ਵੀ ਨਹੀਂ ਹੋ ਸਕਿਆ। ਮਾਮਲੇ ਵਿਚ ਉਨ੍ਹਾਂ ਦੇ ਕਥਿਤ ਪੁੱਤਰ ਦਲੀਪ ਝਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਸ ਪਟੀਸ਼ਨ 'ਤੇ ਫੈਸਲਾ ਕਰਨ ਲਈ ਇਸ ਪਟੀਸ਼ਨ ਦੀ ਸੁਣਵਾਈ 19 ਮਾਰਚ ਤੱਕ ਟਾਲ ਦਿੱਤੀ ਹੈ। ਨਾਲ ਹੀ ਪਟੀਸ਼ਨ ਦੌਰਾਨ ਪਹੁੰਚੀ ਇਕ ਸਾਧਵੀ ਦੀ ਅਰਜ਼ੀ 'ਤੇ ਵੀ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਦਿਆਂ 19 ਮਾਰਚ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਨਾਲ ਹੀ ਆਸ਼ੂਤੋਸ਼ ਮਹਾਰਾਜ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰਨ 'ਤੇ ਰੋਕ ਬਣੀ ਹੋਈ ਹੈ। ਧਿਆਨਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਿੰਗਲ ਬੈਂਚ ਨੇ ਆਪਣਾ ਫੈਸਲਾ ਸੁਣਾਉਂਦਿਆਂ ਆਸ਼ੂਤੋਸ਼ ਮਹਾਰਾਜ ਨੂੰ ਮ੍ਰਿਤਕ ਐਲਾਨਦਿਆਂ ਰਾਜ ਸਰਕਾਰ ਨੂੰ ਉਨ੍ਹਾਂ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸ ਮਗਰੋਂ ਹੀ ਸੰਸਥਾ, ਕਥਿਤ ਪੁੱਤਰ ਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਵਿਰੋਧ ਕਰ ਰਹੇ ਸਨ ਤੇ ਮਾਮਲੇ ਵਿਚ ਸਿੰਗਲ ਬੈਂਚ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਐੱਲ. ਪੀ. ਏ. ਦਾਇਰ ਕੀਤੀ ਸੀ। ਤਿੰਨਾਂ ਦੀ ਪਟੀਸ਼ਨ 'ਤੇ ਇਕੱਠਿਆਂ ਸੁਣਵਾਈ ਕਰਦਿਆਂ ਹਾਈਕੋਰਟ ਨੇ ਆਸ਼ੂਤੋਸ਼ ਮਹਾਰਾਜ ਦੀ ਲਾਸ਼ ਦਾ ਅੰਿਤਮ ਸੰਸਕਾਰ ਕਰਨ 'ਤੇ ਰੋਕ ਲਗਾ ਦਿੱਤੀ ਸੀ। ਸੋਮਵਾਰ ਨੂੰ ਵੀ ਹਾਈਕੋਰਟ ਵਲੋਂ ਇਸ 'ਤੇ ਕੋਈ ਫੈਸਲਾ ਨਾ ਲੈਂਦਿਆਂ ਇਸ ਰੋਕ ਨੂੰ ਅਗਲੇ ਹੁਕਮਾਂ ਤੱਕ ਜਾਰੀ ਰੱਖਿਆ ਗਿਆ।
ਲੋਕਲ ਬਾਡੀਜ਼ ਚੋਣਾਂ 'ਚ ਗਲਤ ਤਾਕਤਾਂ ਨੂੰ ਕਰਾਰੀ ਹਾਰ ਦਿੱਤੀ ਜਾਵੇ : ਬਾਜਵਾ
NEXT STORY