ਲਾਂਬੜਾ, (ਵਰਿੰਦਰ)- ਲਾਂਬੜਾ ਪੁਲਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਟੀਮ ਵਲੋਂ ਅੱਜ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਪੁਲਸ ਨੂੰ ਉਸ ਕੋਲੋਂ 22 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਲਾਟੀਵਾਲ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੇ।
ਅਣਪਛਾਤੇ ਅੰਗਹੀਣ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਆਤਮਹੱਤਿਆ
NEXT STORY