ਫਿਰੋਜ਼ਪੁਰ(ਮਨਦੀਪ)—ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਕਾਰ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਿਸ 'ਤੇ ਪੁਲਸ ਵੱਲੋਂ ਟਰੈਕਟਰ-ਟਰਾਲੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁੱਦਈ ਹਰਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਸ਼ਹਿਜ਼ਾਦੀ ਨੇ ਦੋਸ਼ ਲਾਇਆ ਕਿ ਉਹ ਆਪਣੀ ਪਤਨੀ ਪਰਮਜੀਤ ਕੌਰ ਤੇ ਸੱਸ ਸੁਖਵਿੰਦਰ ਕੌਰ ਨਾਲ ਮੋਟਰਸਾਈਕਲ 'ਤੇ ਬੱਸ ਅੱਡਾ ਫਿਰੋਜ਼ ਸ਼ਾਹ ਨੂੰ ਜਾ ਰਿਹਾ ਸੀ ਤਾਂ ਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖਵਾਜਾ ਖੜਕ ਨੇ ਟਰੈਕਟਰ-ਟਰਾਲੀ ਦੀ ਫੇਟ ਉਨ੍ਹਾਂ ਦੇ ਮੋਟਰਸਾਈਕਲ ਨੂੰ ਮਾਰੀ, ਜਿਸ ਨਾਲ ਮੋਟਰਸਾਈਕਲ ਡਿੱਗ ਗਿਆ ਅਤੇ ਉਸ ਦੀ ਪਤਨੀ ਦੇ ਉਪਰੋਂ ਟਰਾਲੀ ਦਾ ਟਾਇਰ ਲੰਘ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਨਾਮਜ਼ਦ ਟਰੈਕਟਰ-ਟਰਾਲੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
16ਵੇਂ ਦਿਨ ਵੀ ਧਰਨੇ 'ਤੇ ਬੈਠੀਆਂ ਮਾਂ-ਧੀ
NEXT STORY