ਬਟਾਲਾ (ਬੇਰੀ) - ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਸੱਟਾਂ ਮਾਰਨ, ਤੋੜ-ਭੰਨ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ 10 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।
ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਫਤਿਹਗੜ੍ਹ ਚੂੜੀਆਂ 'ਚ ਜ਼ੇਰੇ ਇਲਾਜ ਜਸਪਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਲਾਲੇਨੰਗਲ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਸਾਡੇ ਘਰ 'ਚ ਦਾਖਲ ਹੋ ਕੇ ਰੰਜਿਸ਼ਨ ਮੈਨੂੰ ਤੇ ਮੇਰੇ ਭਰਾ ਜਗਜੀਤ ਸਿੰਘ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਨਾਲ ਹੀ ਸਾਡੇ ਘਰ ਦੇ ਗੇਟ ਦੀ ਤੋੜ-ਭੰਨ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਉਕਤ ਮਾਮਲੇ ਸੰਬੰਧੀ ਏ. ਐੱਸ. ਆਈ. ਝਿਰਮਿਲ ਸਿੰਘ ਨੇ ਕਾਰਵਾਈ ਕਰਦੇ ਹੋਏ ਥਾਣਾ ਫਤਿਹਗੜ੍ਹ ਚੂੜੀਆਂ 'ਚ ਜਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸੰਬੰਧਤ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਪੰਚਕੂਲਾ ਦੇ ਰਾਮਗੜ੍ਹ ਇਲਾਕੇ 'ਚੋਂ ਜ਼ਿੰਦਾ ਹੈਂਡ ਗ੍ਰੇਨੇਡ ਬਰਾਮਦ
NEXT STORY