ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਅੱਜ ਸਵੇਰੇ ਭਰਤਗੜ੍ਹ ਪੁਲਸ ਨੇ ਨਾਕੇਬੰਦੀ ਦੌਰਾਨ ਇਕ ਟਰੱਕ ਚਾਲਕ ਨੂੰ ਤਿੰਨ ਕਿਲੋ ਭੁੱਕੀ ਸਮੇਤ ਕਾਬੂ ਕੀਤਾ। ਇਸ ਸਬੰਧੀ ਭਰਤਗੜ੍ਹ ਪੁਲਸ ਚੌਕੀ ਦੇ ਮੁਨਸ਼ੀ ਹੌਲਦਾਰ ਲੱਖਾ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 11.30 ਵਜੇ ਦੇ ਕਰੀਬ ਭਰਤਗੜ੍ਹ ਪੁਲਸ ਵੱਲੋਂ ਚੌਕੀ ਇੰਚਾਰਜ ਏ.ਐੱਸ.ਆਈ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਦਬੋਟਾ ਮੋੜ ਭਰਤਗੜ੍ਹ ਵਿਖੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੁਲਸ ਨੇ ਇਕ ਟਰੱਕ ਚਾਲਕ ਮਹਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਨੇੜੇ ਰੇਲਵੇ ਕਰਾਸਿੰਗ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਟਰੱਕ ਵਿਚੋਂ 3 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਟਰੱਕ ਅਤੇ ਭੁੱਕੀ ਕਬਜ਼ੇ ਵਿਚ ਲੈ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਜੱਜ ਸਾਹਿਬ ਨੇ ਉਸ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਹੈ।
ਜੇ ਖਹਿਰਾ 'ਚ ਗ਼ੈਰਤ ਹੈ ਤਾਂ ਦੇਣ ਰਾਣਾ ਵਾਂਗ ਅਸਤੀਫਾ : ਧਰਮਸੌਤ
NEXT STORY