ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

You Are HerePunjab
Thursday, February 16, 2017-8:08 AM

ਭੁਲੱਥ, (ਰਜਿੰਦਰ)- ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਭੁਲੱਥ ਦੀ ਪੁਲਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ 'ਚੋਂ ਦੋ ਨੌਜਵਾਨਾਂ ਨੂੰ 5 ਗ੍ਰਾਮ ਹੈਰੋਇਨ ਤੇ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ, ਜਦਕਿ ਤੀਸਰਾ ਨੌਜਵਾਨ ਜਿਹੜਾ ਨਸ਼ੇ ਦਾ ਸਾਮਾਨ ਇਨ੍ਹਾਂ ਦੋ ਨੌਜਵਾਨਾਂ ਨੂੰ ਵੇਚਦਾ ਸੀ, ਉਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਇਹ ਖੁਲਾਸਾ ਡੀ. ਐੱਸ. ਪੀ. ਭੁਲੱਥ ਡਾ. ਨਵਨੀਤ ਸਿੰਘ ਮਾਹਲ ਨੇ ਜਾਣਕਾਰੀ ਦਿੰਦੇ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਅਲਕਾ ਮੀਨਾ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਥਾਣਾ ਭੁਲੱਥ ਦੇ ਐੱਸ. ਐੱਚ. ਓ. ਜਰਨੈਲ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਰਘਬੀਰ ਸਿੰਘ ਪੁਲਸ ਪਾਰਟੀ ਸਮੇਤ ਭੁਲੱਥ ਤੋਂ ਖੱਸਣ ਰੋਡ 'ਤੇ ਗਸ਼ਤ ਦੌਰਾਨ ਸਨ। ਜਦੋਂ ਪੁਲਸ ਪਾਰਟੀ ਪਿੰਡ ਖੱਸਣ ਦੀ ਸੁਸਾਇਟੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਆਉਂਦੇ ਦੋ ਨੌਜਵਾਨ ਦਿਸੇ। ਜਿਹੜੇ ਪੁਲਸ ਪਾਰਟੀ ਨੂੰ ਦੇਖ ਕੇ ਘਬਰਾਉਂਦੇ ਹੋਏ ਪਿੱਛੇ ਨੂੰ ਮੁੜਨ ਲੱਗੇ ਤਾਂ ਪੁਲਸ ਪਾਰਟੀ ਨੇ ਮੁਸ਼ਤੈਦੀ ਵਰਤਦਿਆਂ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ।
ਮੋਟਰਸਾਈਕਲ ਨੂੰ ਵਿਜੇ ਕੁਮਾਰ ਪੁੱਤਰ ਚੰਦ ਲਾਲ ਵਾਸੀ ਵਾਰਡ ਨੰਬਰ 9 ਬੇਗੋਵਾਲ ਚਲਾ ਰਿਹਾ ਸੀ, ਜਿਸ ਦੀ ਤਲਾਸ਼ੀ ਦੌਰਾਨ 3 ਗ੍ਰਾਮ ਹੈਰੋਇਨ ਤੇ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਦਕਿ ਮੋਟਰਸਾਈਕਲ ਦੀ ਪਿਛਲੀ ਸੀਟ 'ਤੇ ਬੈਠੇ ਅਜੇ ਕੁਮਾਰ ਉਰਫ ਵਿਰਾਟ ਪੁੱਤਰ ਰੂਪ ਲਾਲ ਵਾਸੀ ਵਾਰਡ ਨੰਬਰ 9 ਬੇਗੋਵਾਲ ਕੋਲੋਂ 2 ਗ੍ਰਾਮ ਹੈਰੋਇਨ ਤੇ 85 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਉਪਰੰਤ ਦੋਵੇਂ ਨੌਜਵਾਨਾਂ ਖਿਲਾਫ ਥਾਣਾ ਭੁਲੱਥ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਡੀ. ਐੱਸ. ਪੀ. ਡਾ. ਮਾਹਲ ਨੇ ਹੋਰ ਦੱਸਿਆ ਕਿ ਇਨ੍ਹਾਂ ਦੋਵੇਂ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਨਸ਼ਾ ਖਾਣ ਤੋਂ ਇਲਾਵਾ ਵੇਚਣ ਦੇ ਆਦੀ ਵੀ ਸਨ ਤੇ ਇਕ ਸਾਲ ਤੋਂ ਵੱਧ ਅਰਸੇ ਤੋਂ ਇਸ ਕੰਮ 'ਚ ਸਨ ਅਤੇ ਇਹ ਸਾਰਾ ਨਸ਼ਾ ਮੰਗਾ ਪੁੱਤਰ ਕਾਲਾ ਸਿੰਘ ਵਾਸੀ ਲੱਖਣ ਖੋਲੇ ਜ਼ਿਲਾ ਕਪੂਰਥਲਾ ਕੋਲੋਂ ਲਿਆਉਂਦੇ ਸਨ। ਡੀ. ਐੱਸ. ਪੀ. ਭੁਲੱਥ ਨੇ ਦੱਸਿਆ ਕਿ ਵਿਜੇ ਅਤੇ ਅਜੇ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਮੰਗੇ ਕੋਲੋਂ 10 ਹਜ਼ਾਰ ਰੁਪਏ ਵਿਚ ਖਰੀਦੀਆਂ ਸਨ, ਜਿਨ੍ਹਾਂ ਬਦਲੇ ਵਿਜੇ ਤੇ ਅਜੇ ਨੇ ਪੰਜ ਹਜ਼ਾਰ ਰੁਪਏ ਮੰਗੇ ਨੂੰ ਦੇ ਦਿੱਤੇ ਸਨ ਅਤੇ ਬਾਕੀ ਦੇ ਪੰਜ ਹਜ਼ਾਰ ਰੁਪਏ ਇਹ ਸਾਰਾ ਨਸ਼ਾ ਵੇਚਣ ਤੋਂ ਬਾਅਦ ਦਿੱਤੇ ਜਾਣੇ ਸਨ। ਡੀ. ਐੱਸ. ਪੀ. ਭੁਲੱਥ ਨੇ ਦੱਸਿਆ ਕਿ ਐੱਸ. ਐੱਚ. ਓ. ਭੁਲੱਥ ਜਰਨੈਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੰਗਾ ਪੁੱਤਰ ਕਾਲਾ ਸਿੰਘ ਵਾਸੀ ਲੱਖਣ ਖੋਲੇ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ, ਜਿਸ ਕੋਲੋਂ ਪੰਜ ਹਜ਼ਾਰ ਰੁਪਏ ਬਰਾਮਦ ਕਰ ਲਏ ਗਏ ਹਨ, ਜਿਹੜੇ ਮੰਗੇ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਵੇਚ ਕੇ ਲਏ ਸਨ।
ਬੇਗੋਵਾਲ ਇਲਾਕੇ 'ਚ ਨਸ਼ਾ ਵਿਕਣ ਦਾ ਮਾਮਲਾ ਸਾਹਮਣਾ ਆਇਆ
ਥਾਣਾ ਭੁਲੱਥ ਦੀ ਪੁਲਸ ਵਲੋਂ ਬੇਗੋਵਾਲ ਵਾਸੀ ਦੋ ਨੌਜਵਾਨਾਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਤੋਂ ਇਸ ਗੱਲ ਦਾ ਖੁਲਾਸਾ ਹੋ ਗਿਆ ਹੈ ਕਿ ਬੇਗੋਵਾਲ ਇਲਾਕੇ ਵਿਚ ਨਸ਼ਾ ਵੇਚਣ ਦਾ ਧੰਦਾ ਲੰਮੇ ਸਮੇਂ ਤੋਂ ਚਲਦਾ ਆ ਹੈ, ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੇਗੋਵਾਲ ਪੁਲਸ ਅਜਿਹੇ ਲੋਕਾਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮਯਾਬ ਰਹੀ ਹੈ ਜਾਂ ਇਹ ਕਿਹਾ ਜਾ ਸਕਦਾ ਹੈ ਕਿ ਬੇਗੋਵਾਲ ਪੁਲਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਢਿੱਲੀ ਰਹੀ ਹੈ ਅਤੇ ਭੁਲੱਥ ਪੁਲਸ ਨੇ ਮੁਸ਼ਤੈਦੀ ਵਰਤਦਿਆਂ ਅਜਿਹੇ ਲੋਕਾਂ ਖਿਲਾਫ ਕਾਰਵਾਈ ਨੂੰ ਅੰਜਾਮ ਦਿੱਤਾ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.