ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ 'ਚ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਪੁਲਸ ਨੇ ਬੱਕਰਖਾਨਾ ਰੋਡ 'ਤੇ ਰੇਲਵੇ ਕ੍ਰਾਸਿੰਗ ਨੇੜੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਕੁਲਵਿੰਦਰ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਨਵਾਂਸ਼ਹਿਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ। ਐੱਸ.ਐੱਚ.ਓ. ਰਾਜਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੁਲਵਿੰਦਰ ਸਿੰਘ ਨੇ ਬੀਤੇ ਦਿਨੀਂ ਕੁਲਾਮ ਰੋਡ 'ਤੇ ਮੁਹੱਲਾ ਹਰਗੋਬਿੰਦ ਨਗਰ ਵਿਖੇ ਬੈਂਕ ਮੈਨੇਜਰ ਹਰਮੇਸ਼ ਲਾਲ ਬਾਲੀ ਦੀ ਕੋਠੀ 'ਚ ਚੋਰੀ ਕਰਨ ਦੀ ਕੋਸ਼ਿਸ਼ ਕਰਨ ਅਤੇ ਥਾਣਾ ਸਿਟੀ ਵਿਖੇ ਦਰਜ 2 ਹੋਰ ਚੋਰੀ ਦੇ ਮਾਮਲਿਆਂ ਨੂੰ ਅੰਜਾਮ ਦੇਣਾ ਸਵੀਕਾਰ ਕੀਤਾ।
ਉਧਰ, ਪੁਲਸ ਨੇ ਬਰਨਾਲਾ ਗੇਟ ਨਜ਼ਦੀਕ 12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਅਮਰਜੀਤ ਸਿੰਘ ਪੁੱਤਰ ਸਗਲੀ ਰਾਮ ਵਾਸੀ ਪਿੰਡ ਪਨਾਮ ਥਾਣਾ ਗੜ੍ਹਸ਼ੰਕਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ।
ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਦੀ ਹਿਤੈਸ਼ੀ ਹੈ ਕੈਪਟਨ ਸਰਕਾਰ
NEXT STORY