ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਨਾਲ 1 ਮਹਿਲਾ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।
ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਨਾਲ ਕਰਤਾਰਪੁਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਮਹਿਲਾ ਪੁਲਸ ਦੀ ਮਦਦ ਨਾਲ ਇਕ ਹਵੇਲੀ 'ਚ ਛਾਪੇਮਾਰੀ ਕੀਤੀ ਗਈ ਤਾਂ 92 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਮਹਿਲਾ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਮਹਿਲਾ ਨੇ ਆਪਣਾ ਨਾਮ ਸੁਮਿੱਤਰ ਕੌਰ ਪਤਨੀ ਜਸਬੀਰ ਸਿੰਘ ਨਿਵਾਸੀ ਪਿੰਡ ਡੈਨਵਿੰਡ ਦੱਸਿਆ। ਮੁਲਜ਼ਮ ਮਹਿਲਾ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਥਾਣਾ ਕੋਤਵਾਲੀ ਦੀ ਪੁਲਸ ਨੇ ਹੀ ਮਲਕੀਤ ਸਿੰਘ ਉਰਫ ਮੀਤਾ ਨਿਵਾਸੀ ਡੈਨਵਿੰਡ ਨੂੰ 50 ਨਸ਼ੀਲੇ ਕੈਪਸੂਲ ਅਤੇ 20 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਨਾਲ ਗ੍ਰਿਫਤਾਰ ਕਰ ਲਿਆ ਹੈ ।ਦੋਵੇਂ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ ਹੈ।
ਸ਼ਰਾਬ ਦੀ ਚਾਲੂ ਭੱਠੀ ਸਣੇ ਕਾਬੂ
NEXT STORY