ਮੋਗਾ (ਆਜ਼ਾਦ) - ਜ਼ਿਲਾ ਪੁਲਸ ਮੁਖੀ ਮੋਗਾ ਦੇ ਨਿਰਦੇਸ਼ਾਂ 'ਤੇ ਸਥਾਨਕ ਪੁਲਸ ਵੱਲੋਂ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਹੋਟਲਾਂ 'ਤੇ ਪਿਛਲੇ ਕਈ ਦਿਨਾਂ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਪਹਿਲਾਂ ਵੀ ਹੋਟਲਾਂ 'ਤੇ ਛਾਪੇਮਾਰੀ ਕਰ ਕੇ ਕਈ ਔਰਤਾਂ ਅਤੇ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਉਕਤ ਚਲਾਈ ਗਈ ਮੁਹਿੰਮ ਤਹਿਤ ਅੱਜ ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਨੇ ਪੁਲਸ ਪਾਰਟੀ ਸਮੇਤ ਅੱਜ ਨਿਊ ਟਾਊਨ ਵਿਖੇ ਸਥਿਤ ਇਕ ਹੋਟਲ 'ਤੇ ਛਾਪਾਮਾਰੀ ਕਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਹਰਬੰਸ ਕੌਰ, ਕੁਲਦੀਪ ਸਿੰਘ ਅਤੇ 3 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੋਰ ਵੀ ਹੋਟਲਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ
NEXT STORY