ਰਾਜਪੁਰਾ(ਮਸਤਾਨਾ)— ਥਾਣਾ ਸਦਰ ਦੀ ਪੁਲਸ ਵੱਲੋਂ ਅੱਜ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ, ਜਿਸ ਦੌਰਾਨ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਲੱਖਾਂ ਰੁਪਏ ਨਕਦੀ, ਹਜ਼ਾਰਾਂ ਦੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਅਤੇ ਗਾਂਜਾ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਦੋਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸਦਰ 'ਚ ਤਾਇਨਾਤ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਸ ਪਾਰਟੀ ਜੀ. ਟੀ. ਰੋਡ 'ਤੇ ਜਸ਼ਨ ਹੋਟਲ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ ਉਥੋਂ ਪੈਦਲ ਜਾ ਰਿਹਾ ਸੁਖਵਿੰਦਰ ਸਿੰਘ ਵਾਸੀ ਜ਼ਿਲਾ ਫਤਿਹਗੜ੍ਹ ਸਾਹਿਬ ਨੂੰ ਕਾਬੂ ਕਰ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3000 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਅਤੇ 2 ਲੱਖ 75 ਹਜ਼ਾਰ ਰੁਪਏ ਨਕਦ ਬਰਾਮਦ ਹੋਏ। ਪੁਲਸ ਨੇ ਦੋਸ਼ੀ ਨੂੰ ਕਾਬੂ ਕਰ ਉਸ ਦੇ ਖਿਲਾਫ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਸਿਟੀ 'ਚ ਤਾਇਨਾਤ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਸ ਪਾਰਟੀ ਸਥਾਨਕ ਫੋਕਲ ਪੁਆਇੰਟ ਵਿਖੇ ਗਸ਼ਤ ਦੋਰਾਨ ਉਥੋਂ ਪੈਦਲ ਜਾ ਰਿਹਾ ਕਾਲਾ ਸਿੰਘ ਵਾਸੀ ਫਾਜ਼ਿਲਕਾ ਨੂੰ ਰੋਕ ਕੇ ਜਦੋਂ ਪੁਲਸ ਪਾਰਟੀ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋ 300 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਉਸ ਦੇ ਖਿਲਾਫ ਥਾਣਾ ਸੀਟੀ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਵਾਟਰ ਵਰਕਸ ਤੇ ਆਰ. ਓ. ਪਲਾਂਟ ਦਾ ਪਾਵਰਕਾਮ ਦੇ ਅਧਿਕਾਰੀਆਂ ਕੱਟਿਆ ਕੁਨੈਕਸ਼ਨ
NEXT STORY