ਬਟਾਲਾ, (ਸੈਂਡੀ)– ਥਾਣਾ ਘੁੰਮਾਣ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਸਮੇਤ 1 ਔਰਤ ਖਿਲਾਫ਼ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਪੁਲਸ ਨੂੰ ਦਿੱਤੀ ਰਿਪੋਰਟ 'ਚ ਜਤਿੰਦਰ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਚੀਮਾ ਖੁੱਡੀ ਨੇ ਦੱਸਿਆ ਕਿ ਉਹ ਅਤੇ ਉਸ ਦੇ ਕੁਝ ਸਾਥੀਆਂ ਨੇ ਦੁਬਈ ਜਾਣ ਲਈ ਰਵਿੰਦਰ ਸਿੰਘ ਪੁੱਤਰ ਹੀਰਾ ਸਿੰਘ, ਹਰਵਿੰਦਰ ਕੌਰ ਪਤਨੀ ਰਵਿੰਦਰ ਸਿੰਘ, ਮਨਜੀਤ ਸਿੰਘ ਪੁੱਤਰ ਗੋਪਾਲ ਦਾਸ ਵਾਸੀਅਨ ਕੰਡੀਲਾ ਨੂੰ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ 65 ਹਜ਼ਾਰ ਰੁਪਏ ਦਿੱਤੇ ਸਨ ਪਰ ਉਕਤ ਵਿਅਕਤੀਆਂ ਨੇ ਨਾਂ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਏ. ਐੱਸ. ਆਈ. ਦਲਜੀਤ ਸਿੰਘ ਨੇ ਜਤਿੰਦਰ ਦੇ ਬਿਆਨਾਂ 'ਤੇ ਉਕਤ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਚੋਰਾਂ ਨੇ ਘਰ 'ਚ ਲਾਈ ਸੰਨ੍ਹ, ਗਹਿਣੇ ਤੇ ਨਕਦੀ ਲੈ ਕੇ ਫਰਾਰ
NEXT STORY