5 ਸਾਲਾਂ ਤੋਂ ਭਗੌੜਾ ਚੱਲ ਰਿਹਾ ਦੋਸ਼ੀ ਕਾਬੂ

You Are HerePunjab
Thursday, February 16, 2017-8:29 AM

ਫਗਵਾੜਾ, (ਜਲੋਟਾ)- ਪੁਲਸ ਨੇ ਲੁੱਟ-ਖੋਹ ਅਤੇ ਆਰਮਜ਼ ਐਕਟ ਦੇ ਇਕ ਮਾਮਲੇ 'ਚ ਬੀਤੇ 5 ਸਾਲਾਂ ਤੋਂ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ 1 ਦੋਸ਼ੀ ਜਿਸ ਦੀ ਪਛਾਣ ਯਾਦਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਪੂਨੀਆ ਪੁਲਸ ਥਾਣਾ ਬੰਗਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਹੈ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੇ ਖਿਲਾਫ 2008 'ਚ ਪੁਲਸ ਥਾਣਾ ਸਦਰ 'ਚ ਸੰਗੀਨ ਅਪਰਾਧਿਕ ਧਾਰਾਵਾਂ ਦੇ ਤਹਿਤ ਪੁਲਸ ਕੇਸ ਦਰਜ ਕੀਤਾ ਗਿਆ ਸੀ ਪਰ ਪਿਛਲੇ 5 ਸਾਲਾਂ ਤੋਂ ਦੋਸ਼ੀ ਪੁਲਸ ਗ੍ਰਿਫਤਾਰੀ ਤੋਂ ਬਾਹਰ ਚੱਲ ਰਿਹਾ ਸੀ।


ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ |

Recommended For You

.