ਪਠਾਨਕੋਟ/ਬਮਿਆਲ, (ਸ਼ਾਰਦਾ, ਰਾਕੇਸ਼)- ਸਰਹੱਦੀ ਖੇਤਰ ਨਰੋਟ ਜੈਮਲ ਸਿੰਘ 'ਚ ਸ਼ੁੱਕਰਵਾਰ ਦੀ ਰਾਤ ਕਰੀਬ 9 ਵਜੇ ਇਕ ਵਿਧਵਾ ਔਰਤ ਦੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਸਾਮਾਨ ਤੇ ਨਕਦੀ ਸੜ ਕੇ ਸੁਆਹ ਹੋ ਗਈ।
ਪੀੜਤ ਔਰਤ ਨਰੇਸ਼ ਕੁਮਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਨੂੰ ਉਹ ਆਪਣੇ 2 ਬੱਚਿਆਂ ਨਾਲ ਵਰਾਂਡੇ 'ਚ ਬੈਠੀ ਸੀ ਕਿ ਅਚਾਨਕ ਉਸ ਦੇ ਕਮਰੇ 'ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਦੋਂ ਉਸ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਬਿਜਲੀ ਦੀਆਂ ਤਾਰਾਂ 'ਚ ਹੋਈ ਸਪਾਰਕਿੰਗ ਕਾਰਨ ਘਰ 'ਚ ਰੱਖੇ ਹੋਏ ਬਿਸਤਰੇ ਨੂੰ ਅੱਗ ਲੱਗ ਗਈ। ਇਸ ਦੇ ਬਾਅਦ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਰੌਲਾ ਪਾਉਣ 'ਤੇ ਗੁਆਂਢੀਆਂ ਨੇ ਗੈਸ ਸਿਲੰਡਰ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਅੱਗ ਲੱਗਣ ਕਾਰਨ ਫਰਿੱਜ, ਐੱਲ. ਈ. ਡੀ. ਤੇ ਅਲਮਾਰੀ 'ਚ ਪਈ ਨਕਦੀ ਸੜ ਕੇ ਸੁਆਹ ਹੋ ਗਈ।
ਕਬਜ਼ਾ ਦਿਵਾਉਣ ਮੌਕੇ ਕਾਬਜ਼ਕਾਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ; ਹਾਲਤ ਨਾਜ਼ੁਕ
NEXT STORY