ਧੂਰੀ, (ਸੰਜੀਵ ਜੈਨ)- ਪਿੰਡ ਕਿਲਾ ਹਕੀਮਾਂ ਵਿਖੇ ਇਕ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਮੁਤਾਬਕ ਲੰਘੇ ਦਿਨੀਂ ਕੁਲਵੰਤ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਬਟੂਹਾ ਆਪਣੇ ਮੋਟਰਸਾਈਕਲ 'ਤੇ ਜਦੋਂ ਬਾਲੀਆਂ ਵਾਲੀ ਵੱਲੋਂ ਸੰਗਰੂਰ ਨੂੰ ਜਾ ਰਿਹਾ ਸੀ ਤਾਂ ਉਸ ਨੂੰ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਕੁਲਵੰਤ ਸਿੰਘ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਉਸਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਰੈਫਰ ਕੀਤਾ ਗਿਆ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟਰੱਕ ਚਾਲਕ ਭੋਲਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਤਪਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੀ. ਡਬਲਯੂ. ਡੀ. ਵਰਕਰਾਂ ਦਿੱਤਾ ਧਰਨਾ
NEXT STORY