ਨਾਭਾ (ਜੈਨ)-ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖਾਲਸਾ ਅਤੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ (ਰੂਬੀ) ਨੇ ਦੋਸ਼ ਲਾਇਆ ਹੈ ਕਿ ਕੈ. ਅਮਰਿੰਦਰ ਸਿੰਘ ਤੇ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਅਤੇ ਝੂਠੇ ਵਾਅਦੇ ਕਰ ਕੇ ਸੱਤਾ ਪ੍ਰਾਪਤ ਕੀਤੀ ਸੀ। ਪਿਛਲੇ 10 ਮਹੀਨਿਆਂ ਦੇ ਸ਼ਾਸਨ ਦੌਰਾਨ ਲੋਕਤੰਤਰ ਦਾ ਜਨਾਜ਼ਾ ਕੱਢ ਦਿੱਤਾ ਗਿਆ। ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ।
ਦੋਵੇਂ ਵਿਧਾਇਕਾਂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ। ਹੁਣ ਸਿਰਫ ਡੇਢ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ। ਵਿਦਿਆਰਥੀਆਂ ਨੂੰ ਨਾ ਹੀ ਲੈਪਟਾਪ ਮਿਲੇ, ਨਾ ਨੌਜਵਾਨਾਂ ਨੂੰ ਸਮਾਰਟ ਫੋਨ ਤੇ ਬੇਰੁਜ਼ਗਾਰੀ ਭੱਤਾ। ਨਾ ਹੀ ਨੌਕਰੀਆਂ ਮਿਲੀਆਂ। ਸਰਕਾਰ ਨੇ ਸਿਰਫ ਲਾਲ ਬੱਤੀ ਹੀ ਖਤਮ ਕੀਤੀ ਹੈ। ਬਾਕੀ ਸਾਰੀ ਫਜ਼ੂਲ ਖਰਚੀ ਪਹਿਲਾਂ ਵਾਂਗ ਹੋ ਰਹੀ ਹੈ। ਸੂਬੇ ਵਿਚ ਲੋਕ ਆਵਾਰਾ-ਬੇਸਹਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਹਨ। ਟੋਲ-ਪਲਾਜ਼ਾ ਕੇਂਦਰਾਂ ਵਿਚ ਵਾਧਾ ਹੋਣ ਨਾਲ ਲੋਕਾਂ ਦੀਆਂ ਪ੍ਰੇਸ਼ਾਨੀਆਂ 'ਚ ਵੀ ਵਾਧਾ ਹੋ ਰਿਹਾ ਹੈ। 'ਆਪ' ਆਗੂ ਜੱਸੀ ਸੋਹੀਆਂਵਾਲਾ ਅਤੇ ਸੁਰਿੰਦਰ ਸ਼ਰਮਾ ਨੇ ਦੋਵੇਂ ਵਿਧਾਇਕਾਂ ਦਾ ਸਨਮਾਨ ਕੀਤਾ।
ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਬਿਆਨ
NEXT STORY