ਜਲੰਧਰ : ਪੰਜਾਬ ਵਿਚ ਵੱਡੀ ਫੁੱਟ ਦਾ ਸਾਹਮਣਾ ਕਰ ਰਹੀ 'ਆਪ' ਨੇ ਪਾਰਟੀ ਦੇ ਢਾਂਚੇ ਦੇ ਪੁਨਰਗਠਨ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੀ ਮਜ਼ਬੂਤੀ ਲਈ ਸੂਬੇ ਭਰ ਵਿਚ ਮੀਟਿੰਗਾਂ ਕਰ ਰਹੇ ਸੂਬਾਈ ਉਪ ਪ੍ਰਧਾਨ ਅਮਨ ਅਰੋੜਾ ਨੇ ਸਾਬਕਾ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸਮੇਤ ਪਾਰਟੀ ਛੱਡ ਕੇ ਗਏ ਸਾਰੇ ਵਾਲੰਟੀਅਰਾਂ ਅਤੇ ਆਗੂਆਂ ਨੂੰ ਮੁੜ ਪਾਰਟੀ ਵਿਚ ਵਾਪਸੀ ਕਰਨ ਦੀ ਅਪੀਲ ਕੀਤੀ ਹੈ। ਜਲੰਧਰ ਵਿਖੇ ਪਾਰਟੀ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ 'ਆਪ' ਦੀ ਹਾਰ ਦੇ ਕਾਰਨਾਂ ਪਿੱਛੇ ਛੋਟੇਪੁਰ ਵੀ ਵੱਡਾ ਕਾਰਨ ਸਨ। ਇਸ ਦੌਰਾਨ ਅਰੋੜਾ ਨੇ ਛੋਟੇਪੁਰ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਛੋਟੇਪੁਰ ਨੂੰ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਟਾਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਜਾਂ ਵਾਲੰਟੀਅਰ ਪਾਰਟੀ ਛੱਡ ਕੇ ਗਏ ਹਨ ਉਨ੍ਹਾਂ ਨੂੰ ਮੁੜ ਵਾਪਸੀ ਲਈ ਸੋਚਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਸਾਬਕਾ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਦੇ ਮਾਮਲੇ 'ਤੇ ਬੋਲਦੇ ਹੋਏ ਸੂਬਾਈ ਉਪ ਪ੍ਰਧਾਨ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਘੁੱਗੀ ਨੂੰ ਕਨਵੀਨਰ ਦੇ ਅਹੁਦੇ ਤੋਂ ਵੀ ਵੱਡਾ ਅਹੁਦਾ ਦੇਣਾ ਚਾਹੁੰਦੇ ਸਨ ਪਰ ਉਹ ਪਾਰਟੀ ਛੱਡ ਗਏ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਘੁੱਗੀ ਦਾ ਝੁਕਾਅ ਪੰਜਾਬੀ ਫਿਲਮਾਂ ਵੱਲ ਵਧੇਰੇ ਸੀ ਜਿਸ ਦੇ ਚੱਲਦੇ ਉਨ੍ਹਾਂ ਇਹ ਫੈਸਲਾ ਲਿਆ ਹੈ।
ਅਰੋੜਾ ਨੇ ਕਿਹਾ ਕਿ ਪੰਜਾਬ ਵਿਚ 'ਆਪ' ਦਾ ਜਥੇਬੰਦਕ ਢਾਂਚਾ ਇਕ ਮਹੀਨੇ ਦੇ ਅੰਦਰ-ਅੰਦਰ ਬਣਾ ਦਿੱਤਾ ਜਾਵੇਗਾ ਅਤੇ ਇਸ ਵਿਚ ਦਿੱਲੀ ਹਾਈ ਕਮਾਨ ਦੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ। ਅਰੋੜਾ ਨੇ ਪਾਰਟੀ ਨੂੰ ਆਉਣ ਵਾਲੇ ਫੰਡਾਂ ਦੀ ਜਾਣਕਾਰੀ ਜਲਦ ਹੀ ਵੈੱਬਸਾਈਟ 'ਤੇ ਪਾਉਣ ਦੀ ਗੱਲ ਵੀ ਆਖੀ ਹੈ।
ਪਤੀ-ਪਤਨੀ ਵੱਲੋਂ ਜਾਅਲੀ ਦਸਤਾਵੇਜ਼ ਬਣਾਉਣ 'ਤੇ ਮਕਾਨ ਮਾਲਕਾ 'ਤੇ ਡਿੱਗੀ ਗਾਜ
NEXT STORY