ਮੈਂ ਨਹੀਂ ਬਣਾਂਗਾ ਪੰਜਾਬ ਦਾ ਮੁੱਖ ਮੰਤਰੀ : ਕੇਜਰੀਵਾਲ (ਵੀਡੀਓ)

You Are HerePunjab
Wednesday, January 11, 2017-7:11 PM

ਪਟਿਆਲਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ਦੀ ਬਿਆਨਬਾਜ਼ੀ 'ਤੇ ਵਿਰਾਮ ਲਗਾਉਂਦੇ ਹੋਏ ਪੰਜਾਬ ਦੇ ਚਿਹਰੇ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਹੋਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਪਟਿਆਲਾ 'ਚ ਪੈਂਦੇ ਹਲਕਾ ਬਾਦਸ਼ਾਹਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਕੇਜਰੀਵਾਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਲਈ ਜਿਹੜੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ ਉਹ ਪੰਜਾਬ ਦਾ ਹੀ ਹੋਵੇਗਾ। ਕੇਜਰੀਵਾਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਜਿਹੜੇ ਵੀ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਪੂਰੇ ਵੀ ਕੀਤੇ ਜਾਣਗੇ।

About The Author

Gurminder Singh

Gurminder Singh is News Editor at Jagbani.

!-- -->