ਜਾਣੋ, ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 'ਤੇ ਕੀ ਹੈ 'ਆਪ' ਤੇ ਭਾਜਪਾ ਦੀ ਰਾਏ

You Are HerePunjab
Sunday, March 19, 2017-1:22 PM

ਅੰਮ੍ਰਿਤਸਰ : ਪੰਜਾਬ ਸਰਕਾਰ ਦੀ ਨਵੀਂ ਬਣੀ ਕੈਬਨਿਟ ਦੀ ਪਹਿਲੀ ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਆਪੋ-ਆਪਣੀ ਰਾਏ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਕਿਹਾ ਹੈ ਕਿ ਕਾਂਗਰਸ 'ਆਪ' ਦੀਆਂ ਨੀਤੀਆਂ ਮੁਤਾਬਕ ਹੀ ਕੰਮ ਕਰ ਰਹੀ ਹੈ, ਉਥੇ ਹੀ ਭਾਜਪਾ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰ ਸਕੇਗੀ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਸਰਕਾਰ ਵਲੋਂ ਕਈ ਵੱਡੇ ਫੈਸਲ ਲੈਂਦਿਆਂ ਪੰਜਾਬ ਵਿਚ ਲਾਲ ਬੱਤੀ ਕਲਚਰ ਨੂੰ ਖਤਮ ਕਰ ਦਿੱਤਾ ਗਿਆ।

About The Author

Gurminder Singh

Gurminder Singh is News Editor at Jagbani.

Popular News

!-- -->