ਭੁਲੱਥ — ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ 48873 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਜਦ ਕਿ ਅਕਾਲੀ ਦਲ ਉਮੀਦਵਾਰ ਯੁਵਰਾਜ ਭੁਪਿੰਦਰ ਸਿੰਘ ਦੂਜੇ ਅਤੇ ਕਾਂਗਰਸ ਉਮੀਦਵਾਰ ਰਣਜੀਤ ਸਿੰਘ ਰਾਣਾ ਤੀਜੇ ਨੰਬਰ 'ਤੇ ਰਹੇ।
ਪੰਜਾਬ 'ਚ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਭੁਲੱਥ ਤੋਂ ਬੀਬੀ ਜਗੀਰ ਕੌਰ ਜੇਤੂ ਰਹੀ ਸੀ। ਇਸ ਵਾਰ ਬੀਬੀ ਜਗੀਰ ਕੌਰ ਦੀ ਜਗ੍ਹਾ ਅਕਾਲੀ ਦਲ ਨੇ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਟਿਕਟ ਦਿੱਤੀ ਸੀ, ਜੋ ਕਿ 'ਆਪ' ਉਮੀਦਵਾਰ ਸੁਖਪਾਲ ਸਿੰਘ ਖਹਿਰਾ ਤੋਂ 8202 ਵੋਟਾਂ ਦੇ ਫਰਕ ਨਾਲ ਹਾਰ ਗਏ ਹਨ।
ਸੁਨਾਮ ਤੋਂ 'ਆਪ' ਪਾਰਟੀ ਦੇ ਉਮੀਦਵਾਰ ਅੱਗੇ
NEXT STORY