ਮਾਨਸਾ (ਸੰਦੀਪ ਜਿੰਦਲ) : ਭੀਖੀ ਤੋਂ ਪੰਜ ਕਿਲੋ ਮੀਟਰ ਦੂਰੀ 'ਤੇ ਪੈਂਦੇ ਪਿੰਡ ਕੋਟੜਾ ਨਜ਼ਦੀਕ ਟ੍ਰੈਕਟਰ-ਟਰਾਲੀ ਅਤੇ ਛੋਟਾ ਹਾਥੀ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਪਿਉ-ਪੁੱਤ ਵੀ ਸ਼ਾਮਿਲ ਹਨ। ਮਿਲੀ ਜਾਣਕਾਰੀ ਮੁਤਾਬਕ ਛੋਟੀ ਹਾਥੀ ਸਵਾਰ ਕੁਝ ਲੋਕ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ 'ਚ ਲਗਾਈ ਦੁਕਾਨ ਦਾ ਸਮਾਨ ਲੈ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਕੋਟੜਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟ੍ਰੈਕਟਰ-ਟਰਾਲੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਜ਼ੋਰਦਾਰ ਟੱਕਰ ਵਿਚ ਛੋਟਾ ਹਾਥੀ ਸਵਾਰ ਪਿਉ-ਪੁੱਤ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਨੇ ਮਾਨਸਾ ਦੇ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਅਗਵਾ ਹੋਏ ਬੱਚੇ ਨੂੰ 6 ਘੰਟਿਆਂ ਵਿਚ ਕੀਤਾ ਬਰਾਮਦ , ਦੋਸ਼ੀ ਗ੍ਰਿਫਤਾਰ
NEXT STORY