ਲਾਂਬੜਾ, (ਵਰਿੰਦਰ)- ਜਲੰਧਰ-ਨਕੋਦਰ ਮੁੱਖ ਸੜਕ ਮਾਰਗ 'ਤੇ ਪਿੰਡ ਬਾਦਸ਼ਾਹਪੁਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਰਾਹਗੀਰ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬੂਟਾ ਰਾਮ ਪੁੱਤਰ ਰੱਖਾ ਰਾਮ ਵਾਸੀ ਨਿਊ ਦਸਮੇਸ਼ ਨਗਰ ਜਲੰਧਰ ਪਿੰਡ ਬਾਦਸ਼ਾਹਪੁਰ ਨੇੜੇ ਸੜਕ ਕੰਢੇ ਪੈਦਲ ਜਾ ਰਿਹਾ ਸੀ ਕਿ ਉਸ ਨੂੰ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਬੂਟਾ ਰਾਮ ਦੇ ਗੰਭੀਰ ਸੱਟਾਂ ਲੱਗੀਆਂ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਵਾਹਨ ਸਮੇਤ ਫਰਾਰ ਹੋ ਗਿਆ। ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਪੁਲਸ ਵਲੋਂ ਇਸ ਸਬੰਧੀ ਮ੍ਰਿਤਕ ਦੇ ਪੁੱਤਰ ਵਿਜੇ ਕੁਮਾਰ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਮੰਦਬੁੱਧੀ ਬੱਚੇ ਨਾਲ ਗੈਰ-ਕੁਦਰਤੀ ਸੈਕਸ ਕਰ ਕੇ ਬਣਾਈ ਵੀਡੀਓ, ਕੀਤੀ ਵਾਇਰਲ
NEXT STORY