ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਰੱਖਵਾਏ ਗਏ ਸਨ, ਜਿਨ੍ਹਾਂ ਦੇ ਭੋਗ ਦੌਰਾਨ ਉਨ੍ਹਾਂ ਪਰਿਵਾਰ ਸਮੇਤ ਹਾਜ਼ਰੀ ਭਰੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੂੰ ਲੱਗਦਾ ਹੈ ਕਿ ਇਹ ਉਨ੍ਹਾਂ ਦੀ ਆਖਰੀ ਸਿਆਸਤ ਹੈ ਅਤੇ ਹੁਣ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਹੇ ਹਨ।
ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਵੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਜਨਤਾ ਨੇ ਦਿੱਲੀ 'ਚ ਹੋਈਆਂ ਐਮ. ਸੀ. ਡੀ. ਚੋਣਾਂ 'ਚ 'ਆਪ' ਦਾ ਸਫਾਇਆ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੇ ਪਿੰਡ ਚੀਤਾ 'ਚ ਕਾਂਗਰਸੀਆਂ ਵੱਲੋਂ ਕਤਲ ਕੀਤੇ ਗਏ ਅਕਾਲੀ ਸਰਪੰਚ ਗੁਰਪਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ।
ਵਿਨੋਦ ਖੰਨਾ ਦੇ ਦੇਹਾਂਤ 'ਤੇ ਪੰਜਾਬ ਵਿਧਾਨ ਸਭਾ ਸਪੀਕਰ ਨੇ ਕਰ ਦਿੱਤੀ ਇਹ ਵੱਡੀ ਗਲਤੀ, ਤਸਵੀਰ ਵਾਇਰਲ
NEXT STORY