ਸੁਲਤਾਨਪੁਰ ਲੋਧੀ, (ਧੀਰ, ਜੋਸ਼ੀ, ਅਸ਼ਵਨੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਬਲਾਕ ਸੁਲਤਾਨਪੁਰ ਲੋਧੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਕੌਰ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਨੂੰ ਮੰਗ-ਪੱਤਰ ਸੌਂਪਿਆ ਗਿਆ। ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕੈਪਟਨ ਸਰਕਾਰ ਵੱਲੋਂ ਸਿਵਾਏ ਫੋਕੇ ਲਾਰਿਆਂ ਤੋਂ ਕੁਝ ਨਹੀਂ ਮਿਲਿਆ ਹੈ। ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਅੱਗੇ ਧਰਨਾ ਲਾਇਆਂ ਅੱਜ 93 ਦਿਨ ਬੀਤੇ ਗਏ ਹਨ ਪਰ ਇਸ ਬੋਲ਼ੀ ਤੇ ਗੂੰਗੀ ਸਰਕਾਰ ਨੂੰ ਕੋਈ ਵੀ ਰਹਿਮ ਨਹੀਂ ਆ ਰਿਹਾ, ਜਿਸ ਕਾਰਨ ਸਮੂਹ ਵਰਕਰਾਂ ਤੇ ਹੈਲਪਰਾਂ 'ਚ ਬੇਹੱਦ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1975 ਤੋਂ ਕੰਮ ਕਰਦੀਆਂ ਆ ਰਹੀਆਂ ਵਰਕਰਾਂ ਤੇ ਹੈਲਪਰਾਂ ਦੀ ਸਮੇਂ ਦੀਆਂ ਸਰਕਾਰਾਂ ਨੇ ਨਾ ਗੱਲ ਸੁਣੀ ਤੇ ਨਾ ਹੀ ਮਾਣ ਭੱਤੇ 'ਚ ਵਾਧਾ ਕੀਤਾ।
ਬਲਾਕ ਪ੍ਰਧਾਨ ਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਹੈਲਪਰਾਂ, ਵਰਕਰਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦੇਵੇ, ਸੂਬੇ ਦੀਆਂ 54 ਹਜ਼ਾਰ ਵਰਕਰਾਂ, ਹੈਲਪਰਾਂ ਨੂੰ ਹਰਿਆਣਾ ਸਰਕਾਰ ਦੇ ਪੈਟਰਨ 'ਤੇ ਮਾਣਭੱਤਾ ਦੇਵੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪ੍ਰੀ-ਨਰਸਰੀ ਜਮਾਤਾਂ 'ਚ ਦਾਖਲ ਕੀਤੇ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ 'ਚ ਭੇਜੇ ਜਾਣ ਤੇ ਐੱਨ. ਜੀ. ਓ. ਅਧੀਨ ਚੱਲਦੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ। ਇਸ ਮੌਕੇ ਸਰਕਲ ਪ੍ਰਧਾਨ ਰਣਜੀਤ ਕੌਰ, ਕੁਲਵਿੰਦਰ ਕੌਰ, ਜਤਿੰਦਰ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਸਵਿਤਾ, ਹਰਜਿੰਦਰ ਕੌਰ ਟਿੱਬਾ, ਸੁਰਿੰਦਰ ਕੌਰ, ਨਰਿੰਦਰ ਕੌਰ, ਰਜਿੰਦਰ ਕੌਰ, ਰਣਜੀਤ ਕੌਰ, ਕਾਂਤਾ, ਰਜਨੀ, ਜੋਤੀ, ਰਣਜੀਤ ਕਾਜੀ ਬਾਗ, ਸੋਨੀਆ, ਬਲਜਿੰਦਰ ਕੌਰ, ਬਲਵੀਰ ਕੌਰ ਆਦਿ ਵੀ ਹਾਜ਼ਰ ਸਨ।
ਐੱਸ. ਐੱਚ. ਓ. 'ਤੇ ਲਾਇਆ ਦੋਸ਼ : ਫਾਇਰਿੰਗ ਕਰਨ ਵਾਲੇ ਨੂੰ ਥਾਣੇ 'ਚੋਂ ਭਜਾਇਆ
NEXT STORY