ਅੰਮ੍ਰਿਤਸਰ, (ਦਲਜੀਤ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਅੱਜ ਕੰਪਨੀ ਬਾਗ ਵਿਖੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਵਰਕਰਾਂ ਨੇ ਐਲਾਨ ਕੀਤਾ ਕਿ 1 ਮਈ ਨੂੰ ਪੰਜਾਬ ਭਰ 'ਚ ਬਲਾਕ ਪੱਧਰਾਂ 'ਤੇ ਸਰਕਾਰ ਖਿਲਾਫ ਰੋਸ ਵਿਖਾਵੇ ਕੀਤੇ ਜਾਣਗੇ ਅਤੇ 6 ਮਈ ਨੂੰ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਵੇਸਲੀ ਹੋਈ ਪਈ ਹੈ। ਮਹਿੰਗਾਈ ਦੇ ਦੌਰ ਵਿਚ ਮੁਲਾਜ਼ਮ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ। ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਯੂਨੀਅਨ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਉਕਤ ਪ੍ਰੋਗਰਾਮਾਂ ਤੋਂ ਇਲਾਵਾ 14 ਤੋਂ 19 ਮਈ ਤੱਕ ਪੰਜਾਬ ਦੇ 5 ਕੈਬਨਿਟ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਦਲਜਿੰਦਰ ਕੌਰ, ਹਰਜਿੰਦਰ ਕੌਰ, ਜਸਬੀਰ ਕੌਰ, ਪ੍ਰਨੀਤ ਕੌਰ, ਹਰਮੀਤ ਕੌਰ ਆਦਿ ਮੌਜੂਦ ਸਨ।
ਇਲਾਜ ਲਈ 10 ਘੰਟੇ ਤੜਫਦੀ ਰਹੀ ਗਰਭਵਤੀ
NEXT STORY