ਪੁਲਸ ਨੇ 44 ਕਿਲੋ ਚੂਰਾ ਪੋਸਤ ਸਮੇਤ 2 ਨੂੰ ਕੀਤਾ ਗ੍ਰਿਫਤਾਰ

You Are HerePunjab
Friday, April 21, 2017-7:19 AM

ਸੰਗਰੂਰ(ਵਿਵੇਕ ਸਿੰਧਵਾਨੀ, ਗੋਇਲ, ਰੂਪਕ)–ਜ਼ਿਲਾ ਪੁਲਸ ਨੇ ਵੱਖ-ਵੱਖ ਦੋ ਕੇਸਾਂ 'ਚ 44 ਕਿਲੋ ਚੂਰਾ ਪੋਸਤ ਬਰਾਮਦ ਕਰ ਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਅਹਿਮਦਗੜ੍ਹ ਦੇ ਸਬ-ਇੰਸਪੈਕਟਰ ਮੇਜਰ ਸਿੰਘ ਨੇ ਗਸ਼ਤ ਦੌਰਾਨ ਟੀ-ਪੁਆਇੰਟ ਕੁੱਪ ਖੁਰਦ 'ਚ ਇਕ ਟਰੱਕ ਦੀ ਤਲਾਸ਼ੀ ਲੈ ਕੇ ਉਸ 'ਚੋਂ 30 ਕਿਲੋ ਚੂਰਾ ਪੋਸਤ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਧਰਮਪਾਲ ਸਿੰਘ ਵਾਸੀ ਕੁੱਪ ਖੁਰਦ ਜ਼ਿਲਾ ਸੰਗਰੂਰ ਵਜੋਂ ਹੋਈ ਹੈ। ਇਸੇ ਤਰ੍ਹਾਂ ਅਹਿਮਦਗੜ੍ਹ ਥਾਣੇ ਦੇ ਸਬ-ਇੰਸਪੈਕਟਰ ਜਸਪਾਲ ਚੰਦ ਨੇ ਪਿੰਡ ਕੁੱਪ ਖੁਰਦ 'ਚ ਸੂਏ ਦੀ ਲਿੰਕ ਸੜਕ 'ਤੇ ਨਾਕੇਬੰਦੀ ਦੌਰਾਨ ਟਰੱਕ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 14 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਕਾਬੂ ਟਰੱਕ ਡਰਾਈਵਰ ਦੀ ਪਛਾਣ ਬਲਵਿੰਦਰ ਸਿੰਘ ਉਰਫ ਪਿੰਕੀ ਪੁੱਤਰ ਦਰਸ਼ਨ ਸਿੰਘ ਵਾਸੀ ਕੁੱਪ ਖੁਰਦ ਵਜੋਂ ਹੋਈ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.