ਸੰਗਰੂਰ(ਬਾਵਾ)— ਥਾਣਾ ਸਿਟੀ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 660 ਬੋਤਲਾਂ ਦੇਸੀ ਸ਼ਰਾਬ ਠੇਕਾ ਅਤੇ 8 ਕਿਲੋ ਭੁੱਕੀ ਬਰਾਮਦ ਕੀਤੀ ਹੈ। ਥਾਣਾ ਸਿਟੀ ਇੰਚਾਰਜ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਨੇ ਕੇਰੋ ਫੈਕਟਰੀ ਨੇੜੇ ਨਾਕੇ ਦੌਰਾਨ ਇਕ ਪਿਕਅੱਪ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 660 ਬੋਤਲਾਂ (55 ਪੇਟੀਆਂ) ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਬਰਾਮਦ ਕਰ ਕੇ ਵਿੱਕੀ ਉਰਫ ਤੋੜਾ ਨੂੰ ਕਾਬੂ ਕੀਤਾ। ਇਸੇ ਤਰ੍ਹਾਂ ਹੀ ਥਾਣੇਦਾਰ ਸਤਨਾਮ ਸਿੰਘ ਨੇ ਉਭਾਵਾਲ ਰੋਡ 'ਤੇ ਇਕ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 8 ਕਿਲੋ ਭੁੱਕੀ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਸੰਗਰੂਰ ਵਜੋਂ ਹੋਈ, ਜਿਸ ਖਿਲਾਫ ਨਸ਼ਾ ਵਿਰੋਧੀ ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ
NEXT STORY