ਬੁਢਲਾਡਾ(ਬਾਂਸਲ)-ਵੱਖ-ਵੱਖ ਕੇਸਾਂ 'ਚ ਲੋੜੀਂਦੇ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਸਥਾਨਕ ਸਿਟੀ ਪੁਲਸ ਨੇ ਕਾਫੀ ਮੁਸ਼ੱਕਤ ਉਪਰੰਤ ਕਤਲ ਅਤੇ ਧੋਖਾਦੇਹੀ ਦੇ ਮਾਮਲੇ 'ਚ ਦੋ ਭਗੌੜਿਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ. ਐੱਚ. ਓ. ਬਲਵਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਸਕੱਤਰ ਪ੍ਰਿਥੀਪਾਲ ਸ਼ਰਮਾ ਦੇ ਕਤਲ ਦੇ ਮਾਮਲੇ 'ਚ ਭਗੌੜੇ ਬਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਭੰਮੇ ਕਲਾਂ ਨੂੰ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਦੌਰਾਨੇ ਚੈਕਿੰਗ ਆਈ. ਟੀ. ਆਈ. ਚੌਕ ਤੋਂ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਭੋਲੇ-ਭਾਲੇ ਲੋਕਾਂ ਨਾਲ ਕੇ. ਵੀ. ਪੀ. ਕੰਪਨੀ ਬਣਾ ਕੇ ਰੁਜ਼ਗਾਰ ਦਿਵਾਉਣ ਅਤੇ ਕਰਜ਼ੇ ਦੀ ਆੜ ਹੇਠ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਜਿਸ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਮੋਠਾਵਾਲਾ ਕਪੂਰਥਲਾ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਗੋਲਡੀ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਦੋਵੇਂ ਭਗੌੜਿਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਦਿਆਂ ਸੈਂਟਰਲ ਜੇਲ 'ਚ ਭੇਜ ਦਿੱਤਾ ਗਿਆ। ਵਰਨਣਯੋਗ ਹੈ ਕਿ 3 ਨਵੰਬਰ 2016 ਨੂੰ ਲਹਿਰਾਗਾਗਾ ਮਾਰਕੀਟ ਕਮੇਟੀ ਦੇ ਸੈਕਟਰੀ ਪ੍ਰਿਥੀਪਾਲ ਸ਼ਰਮਾ ਦੀ ਅਹਿਮਦਪੁਰ ਰੋਡ ਤੋਂ ਕਾਰ 'ਚੋਂ ਲਾਸ਼ ਬਰਾਮਦ ਹੋਈ ਸੀ। ਡਾਕਟਰ ਦੀ ਰਿਪੋਰਟ ਅਨੁਸਾਰ ਸੈਕਟਰੀ ਦੀ ਮੌਤ ਸਾਹ ਘੁੱਟਣ ਕਾਰਨ ਦੱਸੀ ਗਈ ਸੀ, ਜਿਸ 'ਤੇ ਪੁਲਸ ਨੇ 6 ਵਿਅਕਤੀਆਂ ਖਿਲਾਫ ਧਾਰਾ 302, 201, 379, 149 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਸੀ।
ਕੰਧ 'ਚ ਵੱਜਾ ਮੋਟਰਸਾਈਕਲ; 1 ਦੀ ਮੌਤ, 3 ਫੱਟੜ
NEXT STORY