ਤਰਨਤਾਰਨ, (ਅਮਨ, ਸੁਖਚੈਨ, ਰਾਜੂ)- ਨਾਰਕੋਟਿਕ ਸੈੱਲ ਤਰਨਤਾਰਨ ਦੀ ਪੁਲਸ ਵੱਲੋਂ 50 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਨਾਰਕੋਟਿਕ ਸੈੱਲ ਦੇ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੌੜ ਫਰੰਦੀਪੁਰ ਤੋਂ ਮੁਲਜ਼ਮ ਲਖਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕ ਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
85 ਸਾਲਾ ਔਰਤ ਨਾਲ ਨਸ਼ੇੜੀ ਨੇ ਕੀਤਾ ਜਬਰ-ਜ਼ਨਾਹ, ਗ੍ਰਿਫਤਾਰ
NEXT STORY