ਕਪੂਰਥਲਾ, (ਭੂਸ਼ਣ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਭਾਰੀ ਮਾਤਰਾ ਵਿਚ ਹੈਰੋਇਨ ਦੀ ਖੇਪ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ । ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਦੇ ਅਨੁਸਾਰ ਐੱਸ. ਪੀ. ਡੀ. ਜਗਜੀਤ ਸਿੰਘ ਸਰੋਆ ਦੀ ਨਿਗਰਾਨੀ ਵਿਚ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਨਵਾਂ ਪਿੰਡ ਭੱਠਾ ਖੇਤਰ ਦੇ ਨਜ਼ਦੀਕ ਇਕ ਸ਼ੱਕੀ ਵਿਅਕਤੀ ਭਾਰੀ ਮਾਤਰਾ ਵਿਚ ਹੈਰੋਇਨ ਦੀ ਖੇਪ ਦੇ ਨਾਲ ਆਉਣ ਵਾਲਾ ਹੈ। ਜਿਸ 'ਤੇ ਸੀ. ਆਈ. ਏ. ਦੀ ਟੀਮ ਨੇ ਨਾਕਾਬੰਦੀ ਦੇ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਪੁੱਛਗਿਛ ਲਈ ਰੋਕਿਆ ਤਾਂ ਉਸ ਦੀ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਕਸ਼ਮੀਰ ਸਿੰਘ ਉਰਫ ਸ਼ੀਰਾ ਪੁੱਤਰ ਸੰਪੂਰਨ ਸਿੰਘ ਵਾਸੀ ਪਿੰਡ ਸੇਚਾ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।
ਬੋਰਡ ਦੇ ਆਦਰਸ਼ ਸਕੂਲ ਹੋਣਗੇ ਸਿੱਖਿਆ ਵਿਭਾਗ ਦੇ ਹਵਾਲੇ
NEXT STORY