ਜਲੰਧਰ : ਫਗਵਾੜਾ ਰੈਲੀ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਦਿੱਤੀ ਜਿਹੜੀ ਪਹਿਲਾਂ ਆਮ ਆਦਮੀ ਪਾਰਟੀ ਦੀ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵਲੋਂ ਕੀਤੀ ਗਈ ਸੀ ਜਿਸ ਦਾ ਕਾਫੀ ਵਿਰੋਧ ਕੀਤਾ ਗਿਆ ਸੀ।
ਬਾਜਵਾ ਨੇ ਆਪਣੇ ਸੰਬੋਧਨ 'ਚ ਬੋਲਦੇ ਹੋਏ ਮੁੱਖ ਮੰਤਰੀ ਬਾਰੇ ਕਿਹਾ ਕਿ ਤੁਸੀਂ ਮੁੱਖ ਮੰਤਰੀ ਦੀ 'ਢੱਠੀ ਪੱਗ ਅਤੇ ਫਟੇ ਪਜਾਮੇ 'ਤੇ ਨਾ ਜਾਓ, ਮੁੱਖ ਮੰਤਰੀ ਬਾਦਲ ਨੇ ਲੋਕਾਂ ਨੂੰ ਠੱਗਣ 'ਚ ਪੀ.ਐਚ.ਡੀ. ਕੀਤੀ ਹੋਈ ਹੈ'। ਹਾਲਾਂਕਿ ਛੋਟੇਪੁਰ ਵਲੋਂ ਬਾਅਦ 'ਚ ਇਸ ਬਿਆਨ ਦਾ ਖੰਡਨ ਕਰ ਦਿੱਤਾ ਗਿਆ ਸੀ।
ਨੋਟ : 'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ 'ਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਪੂਰੀ ਦੁਨੀਆ ਦੀਆਂ ਖ਼ਬਰਾਂ ਦਾ ਆਨੰਦ ਮਾਣ ਸਕਦੇ ਹੋ।
'ਅੱਛੇ ਦਿਨ' ਤੋਂ ਨੱਸ ਰਹੇ ਹਨ ਮੋਦੀ ਦੇ ਮੰਤਰੀ! (ਵੀਡੀਓ)
NEXT STORY