ਕਪੂਰਥਲਾ (ਮੱਲ੍ਹੀ)-ਪਰਾਲੀ ਤੇ ਸਮੋਗ ਦੇ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਲੰਬੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਪੰਜਾਬ ਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਮੋਗ ਦੇ ਮੁੱਦੇ 'ਤੇ ਰਾਜਨੀਤੀ ਬੰਦ ਕਰ ਕੇ ਕੇਜਰੀਵਾਲ ਨੂੰ ਦਿੱਲੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ ਦਿੱਲੀ 'ਚ ਸਮੋਗ ਦੇ ਮੁੱਦੇ 'ਤੇ ਰਾਜਨੀਤੀ ਕਰ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਸਾਹਮਣੇ ਧਰਨਾ ਦੇਣ ਵਰਗੇ ਬਿਆਨ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ ਦਾ ਪਰਾਲੀ ਨਾ ਸਾੜਨ ਦਾ ਫਰਮਾਨ ਸਿਹਤ ਪੱਖੋਂ ਤਾਂ ਸਹੀ ਹੈ ਤੇ ਪੰਜਾਬ ਸਰਕਾਰ ਨੇ ਵੀ ਕਿਸਾਨਾਂ ਨੂੰ ਸਮਝਾਇਆ ਤੇ ਜਾਗਰੂਕ ਕੀਤਾ ਹੈ ਤੇ ਸਰਕਾਰ ਨੇ ਇਸ ਦੇ ਸਾਰਥਕ ਹੱਲ ਲਈ 1 ਮਿਲੀਅਨ ਡਾਲਰ ਦਾ ਇਨਾਮ ਵੀ ਰੱਖਿਆ ਹੈ। ਪੰਜਾਬ 'ਚ ਕਿਸਾਨਾਂ 'ਤੇ ਕਰੀਬ 3400 ਕੇਸ ਦਰਜ ਹੋਏੇ ਤੇ 65 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ, ਜੋ ਕਿ ਉਨ੍ਹਾਂ ਦੀਆਂ ਨਜ਼ਰਾਂ 'ਚ ਗਲਤ ਹੈ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ 2000 ਕਰੋੜ ਰੁਪਏ ਦੀ ਕੀਤੀ ਗਈ ਮੰਗ ਬਿਲਕੁੱਲ ਜਾਇਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਰਫ ਪੰਜਾਬ ਨੂੰ ਪਰਾਲੀ ਸਾੜਨ ਦੇ ਨਾਂ 'ਤੇ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਹਰਿਆਣਾ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵੀ ਪਰਾਲੀ ਸਾੜਦੇ ਹਨ। ਆਗਾਮੀ ਦਿਨਾਂ 'ਚ ਹੋਣ ਜਾ ਰਹੀਆਂ ਪੰਜਾਬ ਕਾਰਪੋਰੇਸ਼ਨਾਂ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਲੋਕ ਅਕਾਲੀ-ਭਾਜਪਾ ਤੋਂ ਸੂਬੇ 'ਚ 10 ਸਾਲ ਤੱਕ ਲਗਾਤਾਰ ਮਚਾਈ ਲੁੱਟ ਦਾ ਹਿਸਾਬ ਲੈਣਗੇ।
ਨਿਗਮ ਚੋਣਾਂ ਤੋਂ ਪਹਿਲਾਂ ਕਈ ਕਾਂਗਰਸੀ ਵਿਧਾਇਕ ਸਿੱਧੂ ਤੋਂ ਹੋਏ ਨਾਰਾਜ਼
NEXT STORY