ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਵਿਚ ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਮੰਗਲਵਾਰ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਅੰਤਿਮ ਫੈਸਲਾ ਪੰਜਾਬ ਸਰਕਾਰ ਨੂੰ ਲੈਣ ਲਈ ਕਿਹਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ ਅਤੇ ਇਸ ਮਾਮਲੇ ਦੀ ਸਾਰੀ ਰਿਪੋਰਟ 16 ਸਤੰਬਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਮਹਾਰਾਜ ਨੂੰ ਡਾਕਟਰਾਂ ਵਲੋਂ 29 ਜਨਵਰੀ 2014 ਨੂੰ ਮ੍ਰਿਤ ਐਲਾਨ ਦਿੱਤਾ ਗਿਆ ਸੀ। ਇਸ ਤੋਂ ਪੰਜਾਬ ਦੇ ਨੂਰਮਹਿਲ ਸਥਿਤ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਿਚ ਉਨ੍ਹਾਂ ਦਾ ਮ੍ਰਿਤ ਸਰੀਰ ਇਕ ਕਮਰੇ 'ਚ ਫਰੀਜ਼ਰ ਵਿਚ ਰੱਖਿਆ ਹੋਇਆ ਹੈ।
'ਭਗਵੰਤ ਮਾਨ ਨੂੰ ਭੇਜਿਆ ਜਾਵੇ ਨਸ਼ਾ ਛੁਡਾਓ ਕੇਂਦਰ'
NEXT STORY