ਸੁਲਤਾਨਪੁਰ ਲੋਧੀ (ਸੋਢੀ)— ਏਸ਼ੀਆਈ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਵਾਲੀ ਪੰਜਾਬ ਦੀ ਮਹਿਲਾ ਰੈਸਲਰ ਨਵਜੋਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਪੁਲਸ 'ਚ ਡੀ. ਐੱਸ. ਪੀ. ਭਰਤੀ ਕੀਤੇ ਜਾਣ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਮੁੱਖ ਆਗੂ ਡਾ. ਜਸਬੀਰ ਸਿੰਘ ਖਿੰਡਾ ਤਰਫਹਾਜੀ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਖਿਡਾਰਨ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ, ਜਿਸ ਕਾਰਨ ਸਮੂਹ ਪੰਜਾਬੀਆਂ 'ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨਵਜੋਤ ਕੌਰ ਦਾ ਡੀ. ਐੱਸ. ਪੀ. ਭਰਤੀ ਹੋਣ ਦਾ ਸੁਪਨਾ ਸਾਕਾਰ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਖੇਡਾਂ ਪ੍ਰਤੀ ਹੋਰ ਉਤਸ਼ਾਹ ਵਧਾਇਆ ਹੈ। ਡਾ. ਜਸਬੀਰ ਸਿੰਘ ਖਿੰਡਾ ਤੋਂ ਇਲਾਵਾ ਇਸ ਸਮੇਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਪੀ. ਏ. ਰਵਿੰਦਰ ਕੁਮਾਰ ਰਵੀ ਅਤੇ ਪੀ. ਏ. ਬਲਜਿੰਦਰ ਸਿੰਘ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਲਈ ਜਿੰਨੇ ਵੀ ਫੰਡਾਂ ਦੀ ਲੋੜ ਹੋਵੇਗੀ ਸੂਬਾ ਸਰਕਾਰ ਦੇਵੇਗੀ ਤੇ 550 ਸਾਲਾ ਸ਼ਤਾਬਦੀ ਦੀਆਂ ਤਿਆਰੀਆਂ ਸੰਬੰਧੀ ਇਕ ਉੱਚ ਪੱਧਰੀ ਕਮੇਟੀ ਵੀ ਬਣਾਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਗੈਰ-ਕਾਨੂੰਨੀ ਕਾਲੋਨੀਆਂ 'ਤੇ ਹੋਰ ਕੱਸਿਆ ਜਾਵੇਗਾ ਸ਼ਿਕੰਜਾ: ਨਵਜੋਤ ਸਿੰਘ ਸਿੱਧੂ
NEXT STORY