ਸ਼੍ਰੀ ਅਕਾਲ ਤਖਤ ਸਾਹਿਬ ਦੀਆਂ ਹਦਾਇਤਾਂ ਬਾਰੇ ਸੋਚਾਂਗਾ : ਢੱਡਰੀਆਂ ਵਾਲੇ (ਵੀਡੀਓ)

  You Are HerePunjab
  Wednesday, May 25, 2016-4:05 PM
  ਪਟਿਆਲਾ : ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਮੰਗਲਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਜੱਥੇਬੰਦੀਆਂ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੀਆਂ ਹਦਾਇਤਾਂ ਬਾਰੇ ਸੋਚਣਗੇ। ਭਾਈ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਫਿਲਹਾਲ ਉਨ੍ਹਾਂ ਦਾ ਸ਼੍ਰੀ ਅਕਾਲ ਤਖਤ ਵਿਖੇ ਪੇਸ਼ ਹੋਣ ਦਾ ਵਿਚਾਰ ਨਹੀਂ ਹੈ।
  ਜ਼ਿਕਰਯੋਗ ਹੈ ਕਿ ਭਾਈ ਰਣਜੀਤ ਸਿੰਘ 'ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਬੁੱਧਵਾਰ ਨੂੰ ਫੁਰਮਾਨ ਜਾਰੀ ਕਰਕੇ ਢੱਡਰੀਆਂ ਵਾਲੇ ਅਤੇ ਹਰਨਾਮ ਸਿੰਘ ਧੁੰਮਾ ਨੂੰ ਬਿਆਨਬਾਜ਼ੀ ਕਰਨ ਤੋਂ ਰੋਕ ਦਿੱਤਾ ਗਿਆ ਸੀ। ਇੰਨਾ ਹੀ ਨਹੀਂ ਸ਼੍ਰੀ ਅਕਾਲ ਤਖਤ ਸਾਹਿਬ ਨੇ ਦੋਹਾਂ ਧਿਰਾਂ ਨਾਲ ਸੰਪਰਕ ਕਰਕੇ ਸਕੱਤਰੇਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਬੈਠ ਕੇ ਆਪਸ 'ਚ ਵਿਚਾਰਾਂ ਕਰਕੇ ਇਸ ਮਸਲੇ ਹੱਲ ਕੱਢਣ ਲਈ ਵੀ ਕਿਹਾ ਸੀ।

  About The Author

  Babita Marhas

  Babita Marhas is News Editor at Jagbani.

  Popular News

  !-- -->